ਉਪ ਮੁੱਖ ਮੰਤਰੀ ਦਾ ਅਹੁਦਾ ਰਾਸ਼ਟਰਵਾਦੀ ਕਾਂਗਰਸ ਅਤੇ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਕਾਂਗਰਸ ਨੂੰ ਮਿਲਣ ਦੇ ਅਸਾਰ
ਨਵੀਂ ਦਿੱਲੀ/ਬਿਊਰੋ ਨਿਊਜ਼
ਮਹਾਰਾਸ਼ਟਰ ਦਾ ਸਿਆਸੀ ਘਟਨਾਕ੍ਰਮ ਹਰ ਰੋਜ਼ ਬਦਲਦਾ ਜਾ ਰਿਹਾ ਹੈ। ਹੁਣ ਭਲਕੇ ਵੀਰਵਾਰ ਸ਼ਾਮ ਨੂੰ ਸ਼ਿਵ ਸੈਨਾ, ਰਾਸ਼ਟਰਵਾਦੀ ਕਾਂਗਰਸ ਅਤੇ ਕਾਂਗਰਸ ਪਾਰਟੀ ਵਿਚਾਲੇ ਹੋਏ ਗਠਜੋੜ ਤਹਿਤ ਸ਼ਿਵ ਸੈਨਾ ਦੇ ਆਗੂ ਉਦਵ ਠਾਕਰੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ। ਇਨ੍ਹਾਂ ਤਿੰਨਾਂ ਪਾਰਟੀਆਂ ਦੇ ਆਗੂਆਂ ਵਿਚਾਲੇ ਅੱਜ ਸ਼ਾਮੀ ਬੈਠਕ ਹੋਈ ਹੈ, ਜਿਸ ਵਿਚ ਰਾਸ਼ਟਰਵਾਦੀ ਕਾਂਗਰਸ ਨੂੰ ਉਪ ਮੁੱਖ ਮੰਤਰੀ ਅਤੇ ਕਾਂਗਰਸ ਨੂੰ ਵਿਧਾਨ ਸਭਾ ਦੇ ਸਪੀਕਰ ਦਾ ਅਹੁਦਾ ਦੇਣ ਦੀ ਸਹਿਮਤੀ ਬਣਨ ਦੀ ਖਬਰ ਮਿਲੀ ਹੈ। ਇਹ ਫੈਸਲਾ ਵੀ ਹੋਇਆ ਕਿ ਸ਼ਿਵ ਸੈਨਾ ਦੇ ਮੁੱਖ ਮੰਤਰੀ ਤੋਂ ਇਲਾਵਾ 15 ਮੰਤਰੀ ਹੋਣਗੇ, ਰਾਸ਼ਟਰਵਾਦੀ ਕਾਂਗਰਸ ਅਤੇ ਕਾਂਗਰਸ ਪਾਰਟੀ ਦੇ 13-13 ਮੰਤਰੀ ਹੋਣਗੇ। ਧਿਆਨ ਰਹੇ ਕਿ ਭਾਜਪਾ ਨੇ ਦੇਵਿੰਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਅਜੀਤ ਪਵਾਰ ਨੂੰ ਉਪ ਮੁੱਖ ਮੰਤਰੀ ਦੀ ਸਹੁੰ ਚੁਕਾਈ ਸੀ ਅਤੇ ਉਨ੍ਹਾਂ ਲੰਘੇ ਕੱਲ੍ਹ ਆਪੋ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ।
Check Also
ਸੁਪਰੀਮ ਕੋਰਟ ਨੇ ਨਵੇਂ ਵਕਫ ਕਾਨੂੰਨ ਤਹਿਤ ਨਿਯੁਕਤੀਆਂ ’ਤੇ ਲਗਾਈ ਰੋਕ
ਕੋਰਟ ਨੇ ਕੇਂਦਰ ਸਰਕਾਰ ਨੂੰ ਜਵਾਬ ਦਾਖਲ ਕਰਨ ਲਈ ਦਿੱਤੇ 7 ਦਿਨ ਨਵੀਂ ਦਿੱਲੀ/ਬਿਊਰੋ ਨਿਊਜ਼ …