ਰਾਹੁਲ ਅਤੇ ਪ੍ਰਿਅੰਕਾ ਚਿਦੰਬਰਮ ਨੂੰ ਮਿਲਣ ਲਈ ਤਿਹਾੜ ਜੇਲ੍ਹ ਪਹੁੰਚੇ
ਨਵੀਂ ਦਿੱਲੀ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਅੱਜ ਪ੍ਰਿਅੰਕਾ ਗਾਂਧੀ ਵਾਡਰਾ ਨਾਲ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨੂੰ ਮਿਲਣ ਲਈ ਦਿੱਲੀ ਦੀ ਤਿਹਾੜ ਜੇਲ੍ਹ ਪਹੁੰਚੇ। ਆਈ.ਐਨ.ਐਕਸ. ਮੀਡੀਆ ਮਾਮਲੇ ਵਿਚ ਆਰੋਪੀ ਚਿਦੰਬਰਮ ਨੂੰ ਲੰਘੀ 21 ਅਗਸਤ ਨੂੰ ਸੀ.ਬੀ.ਆਈ. ਨੇ ਗ੍ਰਿਫਤਾਰ ਕੀਤਾ ਸੀ। ਸਾਬਕਾ ਵਿੱਤ ਮੰਤਰੀ ਨੂੰ 22 ਅਕਤੂਬਰ ਨੂੰ ਸੀਬੀਆਈ ਨਾਲ ਜੁੜੇ ਮਾਮਲੇ ਵਿਚੋਂ ਰਾਹਤ ਮਿਲ ਗਈ ਸੀ, ਪਰ ਈ.ਡੀ. ਦੇ ਮਨੀ ਲਾਂਡਰਿੰਗ ਨਾਲ ਸਬੰਧਤ ਮਾਮਲੇ ਵਿਚ ਜ਼ਮਾਨਤ ਨਹੀਂ ਮਿਲੀ ਸੀ। ਬਾਅਦ ਵਿਚ ਟਰਾਇਲ ਕੋਰਟ ਨੇ ਉਨ੍ਹਾਂ ਨੂੰ 27 ਨਵੰਬਰ ਤੱਕ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਸੀ ਅਤੇ ਹੁਣ
ਪੀ. ਚਿਦੰਬਰਮ ਦੀ ਨਿਆਇਕ ਹਿਰਾਸਤ 11 ਦਸੰਬਰ ਤੱਕ ਵਧਾ ਦਿੱਤੀ ਹੈ।
Check Also
ਡੈਨਮਾਰਕ ਦੀ ਵਿਕਟੋਰੀਆ ਬਣੀ ਮਿਸ ਯੂਨੀਵਰਸ
ਭਾਰਤ ਦੀ ਰੀਆ ਸਿੰਘਾ ਸਿਖਰਲੀਆਂ 30 ਸੁੰਦਰੀਆਂ ਵਿੱਚ ਸ਼ਾਮਲ ਨਵੀਂ ਦਿੱਲੀ/ਬਿਊਰੋ ਨਿਊਜ਼ : ਡੈਨਮਾਰਕ ਦੀ …