Breaking News
Home / ਪੰਜਾਬ / ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਦੇਹਾਂਤ

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਦੇਹਾਂਤ

ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਦਾ ਪ੍ਰਗਟਾਵਾ
ਬਿਆਸ/ਬਿਊਰੋ ਨਿਊਜ਼
ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਅੱਜ ਲੰਡਨ ‘ਚ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਸ਼ਬਨਮ ਢਿੱਲੋਂ ਦਾ ਲੰਡਨ ਦੇ ਹਸਪਤਾਲ ਵਿਖੇ ਅਪਰੇਸ਼ਨ ਹੋਇਆ ਸੀ ਅਤੇ ਬਾਅਦ ਵਿਚ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ। ਸ਼ਬਨਮ ਢਿੱਲੋਂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਸ਼ਬਨਮ ਢਿੱਲੋਂ ਦੇ ਦੇਹਾਂਤ ਕਾਰਨ ਡੇਰਾ ਬਿਆਸ ਦੇ ਸ਼ਰਧਾਲੂਆਂ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ਼ਰਧਾਲੂ ਡੇਰਾ ਬਿਆਸ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਸ਼ਬਨਮ ਢਿੱਲੋਂ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦੇ ਦੁੱਖ ਪ੍ਰਗਟਾਉਂਦਿਆਂ ਆਖਿਆ ਕਿ ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਨਾਲ ਡੂੰਘੇ ਹਮਦਰਦੀ ਪ੍ਰਗਟ ਕਰਦੇ ਹਨ।

Check Also

ਡੱਲੇਵਾਲ ਦੀ ਗਿ੍ਰਫਤਾਰੀ ’ਚ ਭਗਵੰਤ ਮਾਨ ਸਰਕਾਰ ਦਾ ਹੱਥ : ਰਵਨੀਤ ਬਿੱਟੂ

ਕਿਸਾਨ ਆਗੂ ਡੱਲੇਵਾਲ ਦੀ ਗਿ੍ਰਫਤਾਰੀ ’ਤੇ ਮਘੀ ਸਿਆਸਤ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੀਆਂ ਮੰਗਾਂ ਨੂੰ ਲੈ …