-11.5 C
Toronto
Friday, January 23, 2026
spot_img
Homeਪੰਜਾਬਬਾਦਲਾਂ ਨੇ ਸ਼੍ਰੋਮਣੀ ਕਮੇਟੀ ਨੂੰ ਮਿੱਟੀ 'ਚ ਮਿਲਾਉਣ ਲਈ ਕੋਈ ਕਸਰ ਨਹੀਂ...

ਬਾਦਲਾਂ ਨੇ ਸ਼੍ਰੋਮਣੀ ਕਮੇਟੀ ਨੂੰ ਮਿੱਟੀ ‘ਚ ਮਿਲਾਉਣ ਲਈ ਕੋਈ ਕਸਰ ਨਹੀਂ ਛੱਡੀ

‘ਆਪ’ ਆਗੂਆਂ ਨੇ ਕਿਹਾ – ਸੁਖਬੀਰ ਨੇ ਲਿਫਾਫਾ ਕਲਚਰ ਰਾਹੀਂ ਲੌਂਗੋਵਾਲ ਨੂੰ ਫਿਰ ਬਣਾਇਆ ਪ੍ਰਧਾਨ
ਚੰਡੀਗੜ੍ਹ/ਬਿਊਰੋ ਨਿਊਜ਼
‘ਲੰਬੇ ਸੰਘਰਸ਼ ਅਤੇ ਵੱਡੀਆਂ ਕੁਰਬਾਨੀਆਂ ਨਾਲ ਹੋਂਦ ਵਿਚ ਆਈ ਸਿੱਖਾਂ ਦੀ ਸਿਰਮੌਰ ਲੋਕਤੰਤਰਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਾਦਲ ਪਰਿਵਾਰ ਨੇ ਆਪਣੇ ਸਵਾਰਥ ਲਈ ਮਿੱਟੀ ‘ਚ ਮਿਲਾਉਣ ਦੀ ਕੋਈ ਕਸਰ ਨਹੀਂ ਛੱਡੀ। ਐਸਜੀਪੀਸੀ ਦੇ ਜਨਰਲ ਇਜਲਾਸ ਦੀ ਆੜ ਥੱਲੇ ਸੁਖਬੀਰ ਸਿੰਘ ਬਾਦਲ ਨੇ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵਾਂਗ ਹੀ ‘ਲਿਫ਼ਾਫ਼ਾ ਕਲਚਰ’ ਰਾਹੀਂ ਗੋਬਿੰਦ ਸਿੰਘ ਲੌਂਗੋਵਾਲ ਨੂੰ ਫਿਰ ਪ੍ਰਧਾਨਗੀ ਦਾ ਅਹੁਦਾ ਦਿੱਤਾ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ, ਪ੍ਰੋ. ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਡੋਰੀ ਅਤੇ ਜੈ ਕਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਬਾਦਲਾਂ ਦੇ ਟੱਬਰ ਨੇ ਆਪਣੇ ਸਿਆਸੀ ਅਤੇ ਨਿੱਜੀ ਹਿੱਤਾਂ ਲਈ ਸ਼੍ਰੋਮਣੀ ਕਮੇਟੀ ਨੂੰ ਹਥਿਆਰ ਵਾਂਗ ਵਰਤਿਆ ਹੈ। ਇਨ੍ਹਾਂ ਆਗੂਆਂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਲੌਂਗੋਵਾਲ ਨੇ ਬਾਦਲ ਪਰਿਵਾਰ ਲਈ ਵੱਖਰੀ ਸਟੇਜ ਲਗਵਾ ਕੇ ਗੁਰੂ ਦੀ ਗੋਲਕ ਦੇ ਕਰੋੜਾਂ ਰੁਪਏ ਪਾਣੀ ਵਾਂਗ ਵਹਾਏ। ਉਸ ਬਦਲੇ ਹੀ ਬਾਦਲ ਪਰਿਵਾਰ ਨੇ ਲੌਂਗੋਵਾਲ ਨੂੰ ਪ੍ਰਧਾਨ ਦੇ ਅਹੁਦੇ ਦਾ ਤੋਹਫ਼ਾ ਦਿੱਤਾ ਹੈ।

RELATED ARTICLES
POPULAR POSTS