ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸੂਬੇ ਦੀਆਂ ਵੱਖ-ਵੱਖ ਪੰਚਾਇਤਾਂ ਤੋਂ ਸੰਕਲਪ ਪਾਸ ਕਰਵਾਉਣ ਦੀ ਬਜਾਏ ਐਸ.ਵਾਈ.ਐਲ ਦੇ ਮੁੱਦੇ ‘ਤੇ ਸੁਪਰੀਮ ਕੋਰਟ ‘ਚ ਜ਼ੋਰ ਦੇਣਾ ਚਾਹੀਦਾ ਹੈ। ਪੰਚਾਇਤਾਂ ਵੱਲੋਂ ਸੰਕਲਪ ਪਾਸ ਕੀਤੇ ਜਾਣ ਦੇ ਮੁੱਦੇ ‘ਤੇ ਪ੍ਰਤੀਕ੍ਰਿਆ ਜਾਹਿਰ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਇਹ ਬਾਦਲ ਵੱਲੋਂ ਸੁਪਰੀਮ ਕੋਰਟ ‘ਚ ਪੰਜਾਬ ਦੇ ਕੇਸ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਹੈ। ਕੈਪਟਨ ਅਮਰਿੰਦਰ ਨੇ ਸਲਾਹ ਦਿੱਤੀ ਹੈ ਕਿ ਆਖਿਰੀ ਫੈਸਲਾ ਆਉਣ ਤੋਂ ਪਹਿਲਾਂ ਸੂਬੇ ਨੂੰ ਨਵਾਂ ਟ੍ਰਿਬਿਊਨਲ ਸਥਾਪਤ ਕਰਨਾ ਚਾਹੀਦਾ ਹੈ, ਜਿਹੜਾ ਵਰਤਮਾਨ ਸਮੇਂ ‘ਚ ਪਾਣੀ ਦੀ ਸਹੀ ਉਪਲਬਧਤਾ ਨੂੰ ਦੇਖੇਗਾ।
ਉਨ੍ਹਾਂ ਨੇ ਕਿਹਾ ਕਿ 1921 ਤੋਂ 1945 ਵਿਚਾਲੇ ਪੁਰਾਣੇ ਪੰਜਾਬ ਦੀਆਂ ਨਦੀਆਂ ‘ਚ ਪਾਣੀ ਦਾ ਵਹਾਅ 15.8 ਮਿਲੀਅਨ ਏਕੜ ਫੁੱਟ ਸੀ। ਪਰ ਉਦੋਂ ਤੋਂ ਗਲੇਸ਼ਿਅਰ ਪਿਘਲ ਗਏ ਹਨ ਅਤੇ ਇਸ ਦੌਰਾਨ ਪਾਣੀ ਦਾ ਵਹਾਅ ਘਟ ਕੇ ਹੁਣ 13 ਐਮ.ਏ.ਐਫ ਨੂੰ ਪਹੁੰਚ ਚੁੱਕਾ ਹੈ।
Check Also
ਮੁੱਖ ਮੰਤਰੀ ਭਗਵੰਤ ਮਾਨ ਨੇ ਮੰਚ ਤੋਂ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਕੀਤੀ ਤਾਰੀਫ਼
ਕਿਹਾ : ਰਾਜਪਾਲ ਦੇ ਚੰਗੇ ਤਜ਼ਰਬੇ ਦਾ ਸਾਡੀ ਸਰਕਾਰ ਨੂੰ ਮਿਲ ਰਿਹਾ ਹੈ ਫਾਇਦਾ ਚੰਡੀਗੜ੍ਹ/ਬਿਊਰੋ …