Breaking News
Home / ਪੰਜਾਬ / ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਬਣੇ ਐਸ.ਜੀ.ਪੀ.ਸੀ. ਦੇ ਪ੍ਰਧਾਨ

ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਬਣੇ ਐਸ.ਜੀ.ਪੀ.ਸੀ. ਦੇ ਪ੍ਰਧਾਨ

ਰਾਜਿੰਦਰ ਸਿੰਘ ਮਹਿਤਾ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਨਵਾਂਸ਼ਹਿਰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਬਣਾਇਆ ਜਨਰਲ ਸਕੱਤਰ
ਅੰਮ੍ਰਿਤਸਰ/ਬਿਊਰੋ ਨਿਊਜ਼
ਗੋਬਿੰਦ ਸਿੰਘ ਲੌਂਗੋਵਾਲ ਲਗਾਤਾਰ ਤੀਜੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਹਨ। ਲੌਂਗੋਵਾਲ ਸ਼੍ਰੋਮਣੀ ਕਮੇਟੀ ਦੇ 42ਵੇਂ ਪ੍ਰਧਾਨ ਬਣੇ ਹਨ ਅਤੇ ਉਨ੍ਹਾਂ ਦੀ ਚੋਣ ਸਰਬ ਸੰਮਤੀ ਨਾਲ ਹੋਈ ਹੈ। ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਸ਼੍ਰੋਮਣੀ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਸਰਬ ਸੰਮਤੀ ਨਾਲ ਰਜਿੰਦਰ ਸਿੰਘ ਮਹਿਤਾ ਨੂੰ ਸੀਨੀਅਰ ਮੀਤ ਪ੍ਰਧਾਨ, ਗੁਰਬਖ਼ਸ਼ ਸਿੰਘ ਨਵਾਂਸ਼ਹਿਰ ਨੂੰ ਜੂਨੀਅਰ ਮੀਤ ਪ੍ਰਧਾਨ ਅਤੇ ਹਰਜਿੰਦਰ ਸਿੰਘ ਧਾਮੀ ਨੂੰ ਜਨਰਲ ਸਕੱਤਰ ਚੁਣਿਆ ਗਿਆ ਹੈ। ਇਸ ਮੌਕੇ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਦੀ ਚੋਣ ਵੀ ਕੀਤੀ ਗਈ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਲੌਂਗੋਵਾਲ ਤੇ ਹੋਰ ਅਹੁਦੇਦਾਰਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਿੰਘ ਸਾਹਿਬਾਨ ਨੇ ਇਨ੍ਹਾਂ ਦਾ ਸਨਮਾਨ ਵੀ ਕੀਤਾ। ਜ਼ਿਕਰਯੋਗ ਹੈ ਕਿ ਪ੍ਰਧਾਨਗੀ ਦੀ ਦੌੜ ਵਿਚ ਬੀਬੀ ਜਗੀਰ ਕੌਰ ਅਤੇ ਤੋਤਾ ਸਿੰਘ ਦੇ ਨਾਮ ਵੀ ਚਰਚਾ ਵੀ ਸੀ, ਪਰ ਇਸ ਵਾਰ ਫਿਰ ਪ੍ਰਧਾਨਗੀ ਲੌਂਗੋਵਾਲ ਨੂੰ ਹੀ ਮਿਲੀ ਹੈ। ਇਸ ਦੇ ਚੱਲਦਿਆਂ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਉਹ ਸਮੁੱਚੀਆਂ ਪੰਥਕ ਧਿਰਾਂ ਨੂੰ ਨਾਲ ਲੈ ਕੇ ਪੰਥ ਦੀ ਮਜ਼ਬੂਤੀ ਅਤੇ ਚੜ੍ਹਦੀ ਕਲਾ ਲਈ ਯਤਨਸ਼ੀਲ ਰਹਿਣਗੇ।

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …