21.2 C
Toronto
Wednesday, September 16, 2026
spot_img
Homeਪੰਜਾਬਕੈਪਟਨ ਅਮਰਿੰਦਰ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ

ਕੈਪਟਨ ਅਮਰਿੰਦਰ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ

ਕੈਪਟਨ ਅਮਰਿੰਦਰ ਨੇ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤਕਿਹਾ : ਆਖਰ ਸੱਚ ਦੀ ਹੀ ਜਿੱਤ ਹੋਈ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਟੀ ਸੈਂਟਰ ਘੁਟਾਲੇ ਦੇ ਕੇਸ ਵਿੱਚ ਉਨ੍ਹਾਂ ਤੇ ਬਾਕੀ ਮੁਲਜ਼ਮਾਂ ਵਿਰੁੱਧ ਦੋਸ਼ਾਂ ਨੂੰ ਖਾਰਜ ਕਰਨ ਦੇ ਅਦਾਲਤੀ ਫੈਸਲੇ ਦਾ ਸਵਾਗਤ ਕਰਦਿਆਂ ਇਸ ਨੂੰ ਸਿਆਸੀ ਰੰਜਿਸ਼ ਦੀ ਕਾਰਵਾਈ ਵਿਰੁੱਧ ਉਨ੍ਹਾਂ ਦੀ ਲੜਾਈ ਦੀ ਜਿੱਤ ਦੱਸਿਆ ਹੈ। ਅਦਾਲਤ ਦੇ ਬਾਹਰ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੱਚ ਦੀ ਜਿੱਤ ਹੋਣ ਦੇ ਨਾਲ-ਨਾਲ ਸਿਆਸੀ ਤੌਰ ‘ਤੇ ਪ੍ਰੇਰਿਤ ਦੋਸ਼ਾਂ ਵਿਰੁੱਧ ਉਨ੍ਹਾਂ ਦੇ ਸਟੈਂਡ ਦੀ ਵੀ ਪੁਸ਼ਟੀ ਹੋਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਕਾਨੂੰਨ ਅਤੇ ਅਦਾਲਤ ਵਿੱਚ ਹਮੇਸ਼ਾ ਹੀ ਅਟੁੱਟ ਵਿਸ਼ਵਾਸ ਰਿਹਾ ਹੈ। ਕੈਪਟਨ ਨੇ ਕਿਹਾ ਕਿ ਸੱਚ ਦੀ ਜਿੱਤ ਲਈ 13 ਸਾਲ ਦਾ ਸਮਾਂ ਲੱਗਾ ਪਰ ਅਦਾਲਤ ਦੇ ਫੈਸਲੇ ਨੇ ਇਹ ਸਿੱਧ ਕਰ ਦਿੱਤਾ ਕਿ ਆਖ਼ਰ ਵਿੱਚ ਜਿੱਤ ਸਚਾਈ ਦੀ ਹੀ ਹੁੰਦੀ ਹੈ।

RELATED ARTICLES
POPULAR POSTS