ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਆਰੋਪੀ ਬਰੀ
ਲੁਧਿਆਣਾ/ਬਿਊਰੋ ਨਿਊਜ਼
ਬਹੁ ਚਰਚਿਤ ਲੁਧਿਆਣਾ ਸਿਟੀ ਸੈਂਟਰ ਘੁਟਾਲਾ ਮਾਮਲੇ ਵਿਚ 13 ਸਾਲਾਂ ਬਾਅਦ ਆਖਰਕਾਰ ਜ਼ਿਲ੍ਹਾ ਸੈਸ਼ਨ ਅਦਾਲਤ ਨੇ ਆਪਣਾ ਫੈਸਲਾ ਸੁਣਾ ਦਿੱਤਾ। ਫੈਸਲਾ ਸੁਣਾਉਂਦੇ ਹੋਏ ਲੁਧਿਆਣਾ ਦੀ ਅਦਾਲਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਸਾਰੇ 32 ਆਰੋਪੀਆਂ ਨੂੰ ਬਰੀ ਕਰ ਦਿੱਤਾ ਹੈ। ਇਸ ਮਾਮਲੇ ਵਿਚ 36 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਨ੍ਹਾਂ ਵਿਚੋਂ ਚਾਰ ਦੀ ਮੌਤ ਹੋ ਚੁੱਕੀ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਦੋ ਸਾਲ ਪਹਿਲਾਂ ਇਸ ਕੇਸ ਵਿੱਚ ਕਲੋਜ਼ਰ ਰਿਪੋਰਟ ਦਾਖਲ ਕੀਤੀ ਗਈ ਸੀ। ਇਸ ਉੱਪਰ ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਨੇ ਫੈਸਲਾ ਸੁਣਾਇਆ ਅਤੇ ਕੈਪਟਨ ਸਮੇਤ ਸਾਰੇ 32 ਆਰੋਪੀ ਅਦਾਲਤ ਵਿੱਚ ਪੇਸ਼ ਹੋਏ। ਮੁਲਜ਼ਮਾਂ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਤੇ ਜਵਾਈ ਰਮਿੰਦਰ ਸਿੰਘ ਵੀ ਸ਼ਾਮਲ ਸਨ। ਇਸ ਮਾਮਲੇ ਵਿੱਚ ਐਫ.ਆਈ.ਆਰ. ਮਾਰਚ 2007 ਨੂੰ ਦਰਜ ਕੀਤੀ ਗਈ ਸੀ। ਵਿਜੀਲੈਂਸ ਜਾਂਚ ਅਨੁਸਾਰ ਕੈਪਟਨ ਤੇ ਬਾਕੀ ਮੁਲਜ਼ਮਾਂ ਨੇ ਪ੍ਰਾਈਵੇਟ ਬਿਲਡਰ ਟੂਡੇ ਹੋਮਜ਼ ਨੂੰ ਫਾਇਦਾ ਪਹੁੰਚਾਉਣ ਲਈ ਸਰਕਾਰੀ ਖਜ਼ਾਨੇ ਨੂੰ 1144 ਕਰੋੜ ਰੁਪਏ ਦਾ ਚੂਨਾ ਲਾਇਆ ਸੀ। ਇਹ ਘੁਟਾਲਾ ਕੈਪਟਨ ਅਮਰਿੰਦਰ ਸਿੰਘ ਦੀ 2002 ਤੋਂ 2007 ਤੱਕ ਰਹੀ ਸਰਕਾਰ ਦੌਰਾਨ ਹੋਇਆ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …