ਬਿਆਸ : ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਬੁੱਧਵਾਰ ਨੂੰ ਲੰਡਨ ‘ਚ ਦੇਹਾਂਤ ਹੋਣ ਦੀ ਖ਼ਬਰ ਮਿਲੀ ਹੈ। ਭਰੋਸੇਯੋਗ ਸੂਤਰਾਂ ਮੁਤਾਬਕ ਸ਼ਬਨਮ ਢਿੱਲੋਂ ਦਾ ਲੰਡਨ ਦੇ ਹਸਪਤਾਲ ਵਿਖੇ ਅਪਰੇਸ਼ਨ ਹੋਇਆ ਸੀ ਅਤੇ ਬਾਅਦ ਵਿਚ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ। ਸ਼ਬਨਮ ਢਿੱਲੋਂ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇਗਾ ਅਤੇ ਉਨ੍ਹਾਂ ਦਾ ਸਸਕਾਰ ਕੀਤਾ ਜਾਵੇਗਾ। ਸ਼ਬਨਮ ਢਿੱਲੋਂ ਦੇ ਦੇਹਾਂਤ ਕਾਰਨ ਡੇਰਾ ਬਿਆਸ ਦੇ ਸ਼ਰਧਾਲੂਆਂ ‘ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ਼ਰਧਾਲੂ ਡੇਰਾ ਬਿਆਸ ਵਿਖੇ ਪਹੁੰਚਣੇ ਸ਼ੁਰੂ ਹੋ ਗਏ ਹਨ। ਸ਼ਬਨਮ ਢਿੱਲੋਂ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦੇ ਦੁੱਖ ਪ੍ਰਗਟਾਉਂਦਿਆਂ ਆਖਿਆ ਕਿ ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਨਾਲ ਡੂੰਘੇ ਹਮਦਰਦੀ ਪ੍ਰਗਟ ਕਰਦੇ ਹਨ।
Check Also
ਟਰੂਡੋ ਸਰਕਾਰ ਨੇ ਸਟੱਡੀ ਵੀਜ਼ਾ ਨਿਯਮ ਕੀਤੇ ਸਖਤ
ਕੈਨੇਡਾ ਪਹੁੰਚ ਕੇ ਹੁਣ ਕਾਲਜ ਨਹੀਂ ਬਦਲ ਸਕਣਗੇ ਵਿਦਿਆਰਥੀ ਟੋਰਾਂਟੋ : ਕੈਨੇਡਾ ਦੀ ਜਸਟਿਨ ਟਰੂਡੋ …