ਅੰਮ੍ਰਿਤਸਰ/ਬਿਊਰੋ ਨਿਊਜ਼ : ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਰੋਸਾ ਦਿੱਤਾ ਹੈ ਕਿ ਜੱਲ੍ਹਿਆਂਵਾਲਾ ਬਾਗ਼ ਦੀ ਸ਼ਹੀਦਾਂ ਦੇ ਖੂਨ ਨਾਲ ਰੰਗੀ ਮਿੱਟੀ ਦੇਸ਼ ਦੇ ਕੌਮੀ ਮਿਊਜ਼ੀਅਮ ਵਿਚ ਰੱਖੀ ਜਾਵੇਗੀ’, ਇਹ ਖ਼ੁਲਾਸਾ ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕੀਤਾ ਹੈ। ਮਲਿਕ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਨੇ ਜੱਲ੍ਹਿਆਂਵਾਲਾ ਬਾਗ਼ ਤੋਂ ਲਈ ਮਿੱਟੀ ਵਾਲਾ ਭਾਂਡਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਵੇਤ ਮਲਿਕ ਨੇ ਦੱਸਿਆ ਕਿ ਕੇਂਦਰੀ ਮੰਤਰੀ ਪ੍ਰਹਿਲਾਦ ਪਟੇਲ ਵੱਲੋਂ ਕੁਝ ਦਿਨ ਪਹਿਲਾਂ ਜੱਲ੍ਹਿਆਂਵਾਲਾ ਬਾਗ਼ ਤੋਂ ਲਈ ਮਿੱਟੀ ਵਾਲਾ ਵਿਸ਼ੇਸ਼ ਭਾਂਡਾ ਜਦੋਂ ਪ੍ਰਧਾਨ ਮੰਤਰੀ ਨੂੰ ਸੌਂਪਿਆ ਤਾਂ ਉਨ੍ਹਾਂ ਭਰੋਸਾ ਦਿੱਤਾ ਕਿ ਇਹ ਮਿੱਟੀ ਕੌਮੀ ਮਿਊਜ਼ੀਅਮ ਵਿਚ ਰੱਖੀ ਜਾਵੇਗੀ ਤਾਂ ਜੋ ਉਹ ਲੋਕ ਵੀ ਇਸ ਮਿੱਟੀ ਨੂੰ ਸਿਜਦਾ ਕਰ ਸਕਣ, ਜਿਨ੍ਹਾਂ ਨੂੰ ਇਤਿਹਾਸਕ ਜੱਲ੍ਹਿਆਂਵਾਲਾ ਬਾਗ਼ ਜਾ ਕੇ ਸ਼ਹੀਦੀ ਯਾਦਗਾਰ ਦੇਖਣ ਦਾ ਮੌਕਾ ਨਹੀਂ ਮਿਲਿਆ। ਉਨ੍ਹਾਂ ਦੱਸਿਆ ਕਿ ਜੱਲ੍ਹਿਆਂਵਾਲਾ ਬਾਗ਼ ਯਾਦਗਾਰੀ ਟਰੱਸਟ ਵੱਲੋਂ ਕੇਂਦਰ ਸਰਕਾਰ ਦੀ ਅਗਵਾਈ ਹੇਠ ਇਸ ਇਤਿਹਾਸਕ ਸ਼ਹੀਦੀ ਸਥਾਨ ਦੀ ਸੰਭਾਲ ਦਾ ਕੰਮ ਵੀ ਚੱਲ ਰਿਹਾ ਹੈ।
Check Also
ਪਿ੍ਅੰਕਾ ਗਾਂਧੀ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ
ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਹੈ ਪਿ੍ਰਅੰਕਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤੀ ਸੰਸਦ ਦੇ ਸਰਦ …