ਨਵੀਂ ਦਿੱਲੀ : ਦਿੱਲੀ ਦੀ ਅਦਾਲਤ ਨੇ ਫੋਰਟਿਸ ਹੈਲਥਕੇਅਰ ਦੇ ਸਾਬਕਾ ਪ੍ਰੋਮੋਟਰ ਮਾਲਵਿੰਦਰ ਸਿੰਘ ਤੇ ਰੈਲੀਗੇਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦੇ ਸਾਬਕਾ ਸੀਐੱਮਡੀ ਸੁਨੀਲ ਗੋਧਵਾਨੀ ਨੂੰ ਮਨੀ ਲਾਂਡਰਿੰਗ ਕੇਸ ਵਿੱਚ 7 ਦਸੰਬਰ ਤਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਦੋਵਾਂ ਨੂੰ ਈਡੀ ਵੱਲੋਂ ਕੀਤੀ ਜਾ ਰਹੀ ਹਿਰਾਸਤੀ ਪੁੱਛ-ਪੜਤਾਲ ਦੀ ਮਿਆਦ ਪੁੱਗਣ ਮਗਰੋਂ ਵਿਸ਼ੇਸ਼ ਜੱਜ ਸੰਦੀਪ ਯਾਦਵ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ। ਈਡੀ ਨੇ ਹਾਲਾਂਕਿ ਪੁੱਛਗਿੱਛ ਲਈ ਹੋਰ ਸਮਾਂ ਮੰਗਿਆ ਸੀ, ਜੋ ਅਦਾਲਤ ਨੇ ਰੱਦ ਕਰ ਦਿੱਤਾ।
Check Also
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ੍ਰੀਲੰਕਾ ਤੋਂ ਮਛੂਆਰਿਆਂ ਦੀ ਰਿਹਾਈ ਦੀ ਕੀਤੀ ਮੰਗ
ਤਮਿਲਾਂ ਨੂੰ ਪੂਰਾ ਅਧਿਕਾਰ ਦੇਣ ਦੀ ਵੀ ਕੀਤੀ ਗੱਲ ਕੋਲੰਬੋ/ਬਿਊਰੋ ਨਿਊਜ਼ : ਪ੍ਰਧਾਨ ਮੰਤਰੀ ਨਰਿੰਦਰ …