14.3 C
Toronto
Monday, September 28, 2026
spot_img
Homeਪੰਜਾਬਸਿਟੀ ਬਿਊਟੀਫੁੱਲ ਚੰਡੀਗੜ੍ਹ 'ਚ ਮਾਨਸੂਨ ਨੇ ਦਿੱਤੀ ਦਸਤਕ

ਸਿਟੀ ਬਿਊਟੀਫੁੱਲ ਚੰਡੀਗੜ੍ਹ ‘ਚ ਮਾਨਸੂਨ ਨੇ ਦਿੱਤੀ ਦਸਤਕ

ਸਿਟੀ ਬਿਊਟੀਫੁੱਲ ਚੰਡੀਗੜ੍ਹ ‘ਚ ਮਾਨਸੂਨ ਨੇ ਦਿੱਤੀ ਦਸਤਕਚੰਡੀਗੜ੍ਹ/ਬਿਊਰੋ ਨਿਊਜ਼
ਸਿਟੀ ਬਿਊਟੀਫੁਲ ਚੰਡੀਗੜ੍ਹ ਵਿਚ ਵੀ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਗਰਮੀ ਤੋਂ ਪ੍ਰੇਸ਼ਾਨ ਚੱਲ ਰਹੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੇਰੀ ਨਾਲ ਆਇਆ ਮਾਨਸੂਨ ਹੁਣ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਹਿਮਾਚਲ ਤੇ ਜੰਮੂ-ਕਸ਼ਮੀਰ ਨੂੰ ਵੀ ਮਾਨਸੂਨ ਨੇ ਤੈਅ ਸਮੇਂ ਤੋਂ ਕਰੀਬ 10 ਦਿਨ ਪਹਿਲਾਂ ਕਵਰ ਕਰ ਲਿਆ ਹੈ।
ਮਾਨਸੂਨ ਦੇ 8 ਜੂਨ ਨੂੰ ਕੇਰਲ ਪਹੁੰਚਣ ਤੋਂ ਬਾਅਦ ਪਹਿਲੀ ਜੁਲਾਈ ਤੱਕ ਉੱਤਰੀ ਭਾਰਤ ਵਿਚ ਪਹੁੰਚਣ ਦੀ ਉਮੀਦ ਕੀਤੀ ਜਾ ਰਹੀ ਸੀ ਪਰ ਤੇਜ਼ੀ ਨਾਲ ਅੱਗੇ ਵਧ ਰਿਹਾ ਮਾਨਸੂਨ ਪਿਛਲੇ ਕੱਲ੍ਹ ਹੀ ਹਿਮਾਚਲ, ਉੱਤਰਾਖੰਡ ਤੇ ਜੰਮੂ-ਕਸ਼ਮੀਰ ਵਿਚ ਪਹੁੰਚ ਚੁੱਕਾ ਸੀ। ਮੌਸਮ ਵਿਭਾਗ ਮੁਤਾਬਕ, ਇਸ ਸਮੇਂ ਮਾਨਸੂਨ ਦੀ ਰਫਤਾਰ ਤੇ ਹਾਲਾਤ ਅਨੁਕੂਲ ਬਣੇ ਹੋਏ ਸਨ। ਇਸ ਲਈ ਮਾਨਸੂਨ ਤੈਅ ਸਮੇਂ 29 ਜੂਨ ਤੋਂ ਪਹਿਲਾਂ ਹੀ ਪਹੁੰਚ ਗਿਆ।

RELATED ARTICLES
POPULAR POSTS