ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਬੀਨੂੰ ਢਿੱਲੋਂ ਲੰਘੇ ਹਫਤੇ ਅਦਾਰਾ ‘ਪਰਵਾਸੀ’ ਦੇ ਦਫਤਰ ਅਤੇ ਟੈਲੀਵਿਜ਼ਨ ਸਟੂਡੀਓ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ, ਜਿੱਥੇ ਅਦਾਰਾ ‘ਪਰਵਾਸੀ’ ਦੇ ਮੁਖੀ ਰਜਿੰਦਰ ਸੈਣੀ ਹੋਰਾਂ ਨੇ ਉਨ੍ਹਾਂ ਨਾਲ ਟੀਵੀ ਚੈਨਲ ਲਈ ਇਕ ਵਿਸ਼ੇਸ਼ ਮੁਲਾਕਾਤ ਰਿਕਾਰਡ ਕੀਤੀ। ਜ਼ਿਕਰਯੋਗ ਹੈ ਕਿ ਉਹ ਇਨ੍ਹੀਂ ਦਿਨੀਂ ਆਪਣੀ ਨਵੀਂ ਫਿਲਮ ‘ਝੱਲੇ’ ਦੀ ਪ੍ਰਮੋਸ਼ਨ ਵਿਚ ਰੁੱਝੇ ਹੋਏ ਹਨ, ਜਿਸ ਨੂੰ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ। ਤਸਵੀਰ ਵਿਚ ਬੀਨੂੰ ਢਿੱਲੋਂ ਅਤੇ ਰਜਿੰਦਰ ਸੈਣੀ ਹੋਰਾਂ ਨਾਲ ਉਤਰੀ ਅਮਰੀਕਾ ‘ਚ ਇਸ ਫਿਲਮ ਦੇ ਡਿਸਟ੍ਰੀਬਿਊਟਰ ਲੱਕੀ ਸੰਧੂ ਤੇ ਹਰਜਿੰਦਰ ਗਿੱਲ ਹੋਰਾਂ ਤੋਂ ਇਲਾਵਾ ਮਨਪ੍ਰੀਤ ਵੀ ਨਾਲ ਨਜ਼ਰ ਆ ਰਹੇ ਹਨ।
Home / ਜੀ.ਟੀ.ਏ. ਨਿਊਜ਼ / ਪੰਜਾਬੀ ਫਿਲਮਾਂ ਦੇ ਪ੍ਰਸਿੱਧ ਕਲਾਕਾਰ ਬੀਨੂੰ ਢਿੱਲੋਂ ਲੰਘੇ ਹਫਤੇ ਅਦਾਰਾ ‘ਪਰਵਾਸੀ’ ਦੇ ਦਫਤਰ ਅਤੇ ਟੈਲੀਵਿਜ਼ਨ ਸਟੂਡੀਓ ਵਿਖੇ ਵਿਸ਼ੇਸ਼ ਤੌਰ ‘ਤੇ ਪਹੁੰਚੇ
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …