Breaking News
Home / ਦੁਨੀਆ / ਪਾਕਿ ਫ਼ੌਜ ਮੁਖੀ ਕਮਰ ਬਾਜਵਾ ਦੇ ਕਾਰਜਕਾਲ ‘ਚ ਵਾਧੇ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਪਾਕਿ ਫ਼ੌਜ ਮੁਖੀ ਕਮਰ ਬਾਜਵਾ ਦੇ ਕਾਰਜਕਾਲ ‘ਚ ਵਾਧੇ ‘ਤੇ ਸੁਪਰੀਮ ਕੋਰਟ ਨੇ ਲਗਾਈ ਰੋਕ

ਇਸਲਾਮਾਬਾਦ : ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਸੈਨਾ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਹੋਰ ਵਧਾਉਣ ਸਬੰਧੀ ਨੋਟੀਫਿਕੇਸ਼ਨ ‘ਤੇ ਰੋਕ ਲਗਾ ਦਿੱਤੀ ਹੈ। ਇਹ ਫ਼ੈਸਲਾ ਬਾਜਵਾ ਦੀ 29 ਨਵੰਬਰ ਨੂੰ ਹੋਣ ਜਾ ਰਹੀ ਸੇਵਾਮੁਕਤੀ ਤੋਂ ਠੀਕ ਪਹਿਲਾਂ ਆਇਆ ਹੈ। ਪ੍ਰਧਾਨ ਮੰਤਰੀ ਇਮਰਾਨ ਨੇ ਖੇਤਰ ‘ਚ ਅਸ਼ਾਂਤ ਮਾਹੌਲ ਦਾ ਹਵਾਲਾ ਦੇ ਕੇ ਜਨਰਲ ਬਾਜਵਾ ਦਾ ਕਾਰਜਕਾਲ ਤਿੰਨ ਸਾਲ ਹੋਰ ਵਧਾਉਣ ਲਈ 19 ਅਗਸਤ ਨੂੰ ਮਨਜ਼ੂਰੀ ਦਿੱਤੀ ਸੀ। ਜਸਟਿਸ ਖੋਸਾ ਨੇ ਸੁਣਵਾਈ ਦੌਰਾਨ ਕਿਹਾ ਕਿ ਸੈਨਾ ਮੁਖੀ ਦਾ ਕਾਰਜਕਾਲ ਸਿਰਫ਼ ਰਾਸ਼ਟਰਪਤੀ ਵਧਾ ਸਕਦੇ ਹਨ। ਅਟਾਰਨੀ ਜਨਰਲ ਅਨਵਰ ਮਨਸੂਰ ਨੇ ਚੀਫ ਜਸਟਿਸ ਦੀ ਟਿੱਪਣੀ ਦੇ ਵਿਰੋਧ ‘ਚ ਦਲੀਲ ਦਿੱਤੀ ਕਿ ਕਾਰਜਕਾਲ ‘ਚ ਵਾਧੇ ਦਾ ਐਲਾਨ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਹੀ ਕੀਤਾ ਗਿਆ ਪਰ ਚੀਫ ਜਸਟਿਸ ਨੇ ਕਾਰਜਕਾਲ ‘ਚ ਵਾਧੇ ਸਬੰਧੀ ਨੋਟੀਫਿਕੇਸ਼ਨ ‘ਤੇ ਰੋਕ ਲਗਾ ਦਿੱਤੀ। ਇਸੇ ਦੌਰਾਨ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ ਰਸ਼ੀਦ ਨੇ ਦੱਸਿਆ ਕਿ ਸੰਘੀ ਕੈਬਨਿਟ ਦੀ ਮੀਟਿੰਗ ਦੌਰਾਨ ਕਾਨੂੰਨ ਮੰਤਰੀ ਐਫ਼ ਨਸੀਮ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Check Also

ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ

ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …