ਜਲੰਧਰ, ਸਰੀ : ਕੈਨੇਡਾ ਦੇ ਸਰੀ ਸ਼ਹਿਰ ਵਿੱਚ ਪੰਜਾਬ ਦੀ 21 ਸਾਲਾ ਲੜਕੀ ਦਾ ਕਤਲ ਹੋ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਲੀਨ ਕੌਰ ਪੁੱਤਰੀ ਗੁਰਦਿਆਲ ਸਿੰਘ ਮਠਾੜੂ ਵਾਸੀ ਪਿੰਡ ਚਿੱਟੀ ਵਜੋਂ ਹੋਈ ਹੈ। ਪ੍ਰਭਲੀਨ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਨੂੰ ਕੈਨੇਡਾ ਤੋਂ ਪੁਲਿਸ ਨੇ ਫੋਨ ਕਰਕੇ ਦੱਸਿਆ ਸੀ ਕਿ ਉਨ੍ਹਾਂ ਦੀ ਧੀ ਦਾ ਕਤਲ ਹੋ ਗਿਆ ਹੈ। ਪ੍ਰਭਲੀਨ ਨੂੰ ਘਰ ਦੇ ਅੰਦਰ ਹੀ ਕਤਲ ਕੀਤਾ ਗਿਆ ਸੀ। ਉੱਥੋਂ ਦੀ ਪੁਲਿਸ ਨੇ ਕੋਈ ਹੋਰ ਜਾਣਕਾਰੀ ਫਿਲਹਾਲ ਨਹੀਂ ਦਿੱਤੀ। ਗੁਰਦਿਆਲ ਸਿੰਘ ਨੇ ਦੱਸਿਆ ਕਿ ਪ੍ਰਭਲੀਨ ਨਵੰਬਰ, 2016 ਵਿੱਚ ਪੜ੍ਹਾਈ ਵੀਜ਼ਾ ‘ਤੇ ਕੈਨੇਡਾ ਗਈ ਸੀ। ਹੁਣ ਉੱਥੇ ਉਸ ਦੀ ਪੜ੍ਹਾਈ ਮੁਕੰਮਲ ਹੋ ਗਈ ਸੀ। ਉਸ ਨੂੰ ਵਰਕ ਪਰਮਿਟ ਮਿਲਿਆ ਹੋਇਆ ਸੀ ਤੇ ਉਹ ਕੰਮ ਕਰ ਰਹੀ ਸੀ। ਪ੍ਰਭਲੀਨ ਦੀ ਮਾਤਾ ਵੀ ਦੋ ਵਾਰ ਕੈਨੇਡਾ ਉਸ ਨੂੰ ਮਿਲਣ ਲਈ ਗਈ ਸੀ। ਉੱਥੇ ਉਸ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਹੀਂ ਸੀ।
Check Also
ਟਰੰਪ ਪ੍ਰਸ਼ਾਸਨ ਵੱਲੋਂ ਹਾਰਵਰਡ ਯੂਨੀਵਰਸਿਟੀ ਵਿੱਚ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਰੋਕ
ਹਾਰਵਰਡ ਨੇ ਇਸ ਫੈਸਲੇ ਨੂੰ ਗਲਤ ਦੱਸਦਿਆਂ ਵਿਦੇਸ਼ੀ ਵਿਦਿਆਰਥੀਆਂ ਦੇ ਸਮਰਥਨ ਦਾ ਕੀਤਾ ਵਾਅਦਾ ਬੋਸਟਨ/ਬਿਊਰੋ …