ਗੁਰਦੁਆਰਾ ਸਾਹਿਬਾਨ ਵਿਚ ਖੋਲ੍ਹੇ ਗਏ ਵਿਸ਼ੇਸ਼ ਕੇਂਦਰ
ਅੰਮ੍ਰਿਤਸਰ/ਬਿਊਰੋ ਨਿਊਜ਼
ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਜਾਣ ਵਾਲੀ ਸੰਗਤ ਨੂੰ ਆਨਲਾਈਨ ਫਾਰਮ ਭਰਨ ਦੀ ਸਹੂਲਤ ਲਈ ਐਸ.ਜੀ.ਪੀ.ਸੀ. ਅੱਗੇ ਆਈ ਹੈ।
ਇਸ ਸਬੰਧੀ ਅੰਮ੍ਰਿਤਸਰ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਦੋ ਗੁਰਦੁਆਰਾ ਸਾਹਿਬਾਨ ਵਿਚ ਵਿਸ਼ੇਸ਼ ਕੇਂਦਰ ਖੋਲ੍ਹੇ ਗਏ ਹਨ। ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਸੰਗਤ ਨੂੰ ਰਜਿਸਟ੍ਰੇਸ਼ਨ ਕਰਵਾਉਣ ਸਮੇਂ ਆਉਂਦੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹ ਸਹੂਲਤ ਦੇਣ ਦਾ ਐਲਾਨ ਕੀਤਾ ਸੀ। ਵਧੀਕ ਮੈਨੇਜਰ ਰਜਿੰਦਰ ਸਿੰਘ ਰੂਬੀ ਨੇ ਦੱਸਿਆ ਕਿ ਮੈਨੇਜਰ ਜਸਵਿੰਦਰ ਸਿੰਘ ਦੀਨਪੁਰ ਦੀ ਅਗਵਾਈ ਵਿਚ ਘੰਟਾ ਘਰ ਜੋੜਾ ਘਰ ਦੇ ਨਜ਼ਦੀਕ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਾਲੇ ਗੇਟ ਨਜ਼ਦੀਕ ਦੋ ਕਾਊਂਟਰ ਸ਼ੁਰੂ ਕਰਨ ਤੋਂ ਇਲਾਵਾ ਇੱਕ ਵਿਸ਼ੇਸ਼ ਸਹਾਇਤਾ ਕਾਉਂਟਰ ਗੁਰਦੁਆਰਾ ਸ਼ਹੀਦਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੀ ਸਥਾਪਿਤ ਕੀਤਾ ਗਿਆ ਹੈ। ਇੱਥੇ ਸ਼੍ਰੋਮਣੀ ਕਮੇਟੀ ਮੁਲਾਜ਼ਮ ਸ਼ਰਧਾਲੂਆਂ ਦੇ ਫਾਰਮ ਭਰਨ ਵਿਚ ਸਹਾਇਤਾ ਕਰਨਗੇ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …