Breaking News
Home / ਪੰਜਾਬ / ਵਿਦੇਸ਼ਾਂ ‘ਚ ਵਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ ਸ਼੍ਰੋਮਣੀ ਕਮੇਟੀ

ਵਿਦੇਸ਼ਾਂ ‘ਚ ਵਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ ਸ਼੍ਰੋਮਣੀ ਕਮੇਟੀ

ਸਿੱਖਾਂ ਨੂੰ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਲਿਆ ਫੈਸਲਾ
ਚੰਡੀਗੜ੍ਹ/ਬਿਊਰੋ ਨਿਊਜ਼ : ਵਿਦੇਸ਼ਾਂ ਵਿੱਚ ਰਹਿੰਦੇ ਸਿੱਖਾਂ ਦੇ ਗਿਲੇ-ਸ਼ਿਕਵੇ ਦੂਰ ਕਰਨ ਲਈ ਸ਼੍ਰੋਮਣੀ ਕਮੇਟੀ ਨੇ ਵੱਡਾ ਫੈਸਲਾ ਲਿਆ ਹੈ। ਸ਼੍ਰੋਮਣੀ ਕਮੇਟੀ ਲਗਪਗ 100 ਸਾਲ ਬਾਅਦ ਸੰਸਥਾ ਦਾ ਘੇਰਾ ਵਿਦੇਸ਼ ਤੱਕ ਫੈਲਾਉਣ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਇਸ ਸਬੰਧੀ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦਾ 51 ਮੈਂਬਰੀ ਬੋਰਡ ਬਣਾਏਗੀ। ਇਸ ਬਾਰੇ ਲੰਘੇ ਕੱਲ੍ਹ ਜਨਰਲ ਇਜਲਾਸ ਦੌਰਾਨ ਮਤਾ ਪਾਸ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦਾ ਕਹਿਣਾ ਹੈ ਕਿ ਇਸ ਦਾ ਮਕਸਦ ਵਿਦੇਸ਼ਾਂ ਵਿੱਚ ਵੱਸਦੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ। ਧਿਆਨ ਰਹੇ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਨੂੰ ਇਸ ਵੇਲੇ ਪਛਾਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਸਿੱਖ ਕਕਾਰਾਂ ਦੀ ਪਛਾਣ ਕਰਾਉਣਾ ਵੀ ਵੱਡਾ ਮਸਲਾ ਹੈ। ਇਨ੍ਹਾਂ ਮੁਸ਼ਕਲਾਂ ਦੇ ਹੱਲ ਲਈ ਵੱਖ-ਵੱਖ ਦੇਸ਼ਾਂ ਵਿੱਚੋਂ ਪ੍ਰਮੁੱਖ ਸਿੱਖ ਸ਼ਖ਼ਸੀਅਤਾਂ ਦਾ 51 ਮੈਂਬਰੀ ਸਲਾਹਕਾਰ ਬੋਰਡ ਕਾਇਮ ਕਰਨ ਦੇ ਫ਼ੈਸਲੇ ਨੂੰ ਜਨਰਲ ਹਾਊਸ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ। ਇਸ ਬੋਰਡ ਦਾ ਮੁਖੀ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਹੀ ਹੋਵੇਗਾ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …