ਸੀਬੀਆਈ ਵਲੋਂ ਬੰਦ ਕੀਤੇ ਗਏ 186 ਮਾਮਲਿਆਂ ਦੀ ਹੋਵੇਗੀ ਜਾਂਚ
ਨਵੀਂ ਦਿੱਲੀ/ਬਿਊਰੋ ਨਿਊਜ਼
1984 ਦੇ ਦਿੱਲੀ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਅੱਜ ਸੁਪਰੀਮ ਕੋਰਟ ਵਿਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਦੱਸਿਆ ਕਿ ਸਿੱਖ ਵਿਰੋਧੀ ਕਤਲੇਆਮ ਦੇ ਮਾਮਲੇ ਵਿਚ ਜਸਟਿਸ (ਸੇਵਾ ਮੁਕਤ) ਸ਼ਿਵ ਨਰਾਇਣ ਢੀਂਗਰਾ ਦੀ ਅਗਵਾਈ ਵਾਲੀ ਐੱਸ. ਆਈ. ਟੀ. ਨੇ ਇਕ ਸੀਲ ਬੰਦ ਲਿਫ਼ਾਫ਼ੇ ‘ਚ ਰਿਪੋਰਟ ਜਮਾ ਕਰਾਈ ਹੈ, ਜਿਸ ਵਿਚ ਸੀਬੀਆਈ ਵਲੋਂ ਬੰਦ ਕੀਤੇ ਗਏ 186 ਮਾਮਲਿਆਂ ਦੀ ਜਾਂਚ ਮੰਗੀ ਗਈ ਹੈ। ਸੁਪਰੀਮ ਕੋਰਟ ਹੁਣ ਇਨ੍ਹਾਂ ਮਾਮਲਿਆਂ ‘ਤੇ ਦੋ ਹਫਤਿਆਂ ਬਾਅਦ ਸੁਣਵਾਈ ਕਰੇਗਾ। ਜ਼ਿਕਰਯੋਗ ਹੈ ਕਿ ਸੀਬੀਆਈ ਨੇ ਸਬੂਤਾਂ ਤੇ ਗਵਾਹਾਂ ਦੀ ਘਾਟ ਕਾਰਨ 186 ਮਾਮਲੇ ਬੰਦ ਕਰ ਦਿੱਤੇ ਸਨ। ਸੀਬੀਆਈ ਦੇ ਇਸ ਫੈਸਲੇ ਵਿਰੁੱਧ ਸੁਪਰੀਮ ਕੋਰਟ ਨੇ ਐਸ.ਆਈ.ਟੀ. ਦਾ ਗਠਨ ਕੀਤਾ ਸੀ, ਜਿਸ ਦੀ ਅਗਵਾਈ ਐਸ. ਐਨ. ਢੀਂਗਰਾ ਕਰ ਰਹੇ ਹਨ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …