ਪਾਕਿਸਤਾਨ ਦੀ ਟੀਮ ਸਬੰਧੀ ਪੰਜਾਬ ਸਰਕਾਰ ਨੇ ਕੇਂਦਰ ਕੋਲੋਂ ਮੰਗੀ ਇਜ਼ਾਜਤ
ਚੰਡੀਗੜ੍ਹ/ਬਿਊਰੋ ਨਿਊਜ਼
ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕੱਬਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪਾਕਿਸਤਾਨ ਦੀ ਟੀਮ ਵੀ ਹਿੱਸਾ ਲਵੇਗੀ। ਇਸ ਲਈ ਪੰਜਾਬ ਸਰਕਾਰ ਨੇ ਭਾਰਤ ਸਰਕਾਰ ਤੋਂ ਇਜਾਜ਼ਤ ਮੰਗੀ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਦੱਸਿਆ ਕਿ 1 ਦਸੰਬਰ ਤੋਂ ਲੈ ਕੇ 10 ਦਸੰਬਰ ਤਕ ਕਬੱਡੀ ਦੇ ਮੈਚ ਕਰਵਾਏ ਜਾਣਗੇ ਅਤੇ ਇਹ ਮੈਚ ਪੰਜਾਬ ਦੀਆਂ ਵੱਖ-ਵੱਖ ਥਾਵਾਂ ‘ਤੇ ਹੋਣਗੇ। ਇਸ ਟੂਰਨਾਮੈਂਟ ਦੀ ਓਪਨਿੰਗ ਸੁਲਤਾਨਪੁਰ ਲੋਧੀ ਵਿਚ ਹੋਵੇਗੀ ਜਦਕਿ ਸਮਾਪਤੀ ਡੇਰਾ ਬਾਬਾ ਨਾਨਕ ਵਿਚ ਹੋਣੀ ਹੈ। ਸੋਢੀ ਨੇ ਦੱਸਿਆ ਕਿ ਇਸ ਟੂਰਨਾਮੈਂਟ ਵਿਚ ਭਾਰਤ, ਇੰਗਲੈਂਡ, ਕੈਨੇਡਾ, ਯੂਐਸਏ, ਪਾਕਿਸਤਾਨ, ਆਸਟ੍ਰੇਲੀਆ, ਨਿਊਜ਼ੀਲੈਂਡ, ਸ਼੍ਰੀਲੰਕਾ ਅਤੇ ਕੀਨੀਆ ਆਦਿ ਦੇਸ਼ਾਂ ਦੀ ਟੀਮਾਂ ਹਿੱਸਾ ਲੈਣਗੀਆਂ। ਮੰਤਰੀ ਨੇ ਦੱਸਿਆ ਕਿ ਖੇਡ ਤੋਂ ਪਹਿਲਾਂ ਸਾਰੇ ਖਿਡਾਰੀਆਂ ਦਾ ਡੋਪ ਟੈਸਟ ਵੀ ਕਰਵਾਇਆ ਜਾਵੇਗਾ।
Check Also
ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਦੋ ਮੁੱਦਿਆਂ ’ਤੇ ਵਿਧਾਨ ਸਭਾ ਸੈਸ਼ਨ ਸੱਦਣ ਦੀ ਦਿੱਤੀ ਸਲਾਹ
ਕਿਹਾ : ਜੇਕਰ ਮਾਨ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝੋ ਇਨ੍ਹਾਂ ਦੀ ਕੇਂਦਰ ਨਾਲ ਹੈ …