-5.8 C
Toronto
Friday, January 23, 2026
spot_img
Homeਪੰਜਾਬਸਰਕਾਰੀ ਕਰਮਚਾਰੀਆਂ ਨੂੰ ਪਲਾਟਾਂ ਅਤੇ ਫਲੈਟਾਂ 'ਚ ਮਿਲੇਗਾ 3 ਫੀਸਦੀ ਰਾਖਵਾਂਕਰਨ

ਸਰਕਾਰੀ ਕਰਮਚਾਰੀਆਂ ਨੂੰ ਪਲਾਟਾਂ ਅਤੇ ਫਲੈਟਾਂ ‘ਚ ਮਿਲੇਗਾ 3 ਫੀਸਦੀ ਰਾਖਵਾਂਕਰਨ

ਕੈਪਟਨ ਅਮਰਿੰਦਰ ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤਾ ਤੋਹਫਾ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਰਕਾਰ ਨੇ ਆਪਣੇ ਮੁਲਾਜ਼ਮਾਂ ਨੂੰ ਰਾਹਤ ਦਿੰਦਿਆਂ ਵੱਡਾ ਤੋਹਫਾ ਦਿੱਤਾ ਹੈ। ਹੁਣ ਸਰਕਾਰੀ ਕਰਮਚਾਰੀਆਂ ਨੂੰ ਪਲਾਟਾਂ ਤੇ ਫਲੈਟਾਂ ਵਿੱਚ 3 ਫ਼ੀਸਦੀ ਰਾਖਵਾਂਕਰਨ ਮਿਲੇਗਾ। ਸਰਕਾਰ ਨੇ ਇਹ ਕਦਮ ਮੁਲਾਜ਼ਮਾਂ ਨੂੰ ਸ਼ਹਿਰੀ ਖੇਤਰਾਂ ਵਿੱਚ ਰਿਹਾਇਸ਼ ਮੁਹੱਈਆ ਕਰਾਉਣ ਲਈ ਚੁੱਕਿਆ ਹੈ। ਇਸ ਦੀ ਜਾਣਕਾਰੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਨੇ ਦਿੱਤੀ। ਉਨ੍ਹਾਂ ਨੇ ਸੂਬਾ ਸਰਕਾਰ ਦੇ ਕਰਮਚਾਰੀਆਂ ਲਈ ਪਲਾਟਾਂ ਤੇ ਫਲੈਟਾਂ ਵਿੱਚ 3 ਫ਼ੀਸਦੀ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਰਮਚਾਰੀਆਂ ਦੀ ਭਲਾਈ ਲਈ ਵਚਨਬੱਧ ਹੈ। ਇਸ ਉਪਰਾਲੇ ਨਾਲ ਮੁਲਾਜ਼ਮਾਂ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰ ਖੇਤਰ ਵਿਚਲੇ ਪਲਾਟ ਤੇ ਫਲੈਟ ਲੈਣ ਦਾ ਮੌਕਾ ਮਿਲੇਗਾ। ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ, ਬੋਰਡ ਤੇ ਕਾਰਪੋਰੇਸ਼ਨਾਂ, ਮਾਰਕਫੈੱਡ, ਮਿਲਕਫੈੱਡ, ਪੰਜਾਬ ਰਾਜ ਸਹਿਕਾਰੀ ਬੈਂਕ ਅਤੇ ਹਾਊਸਫੈੱਡ ਵੀ ਇਸ ਨੀਤੀ ਤਹਿਤ ਯੋਗ ਹੋਣਗੇ।

RELATED ARTICLES
POPULAR POSTS