-0.4 C
Toronto
Tuesday, December 2, 2025
spot_img
Homeਪੰਜਾਬਸਰਬੱਤ ਦਾ ਭਲਾ ਟਰੱਸਟ ਵਲੋਂ ਪੰਜਾਬ ਯੂਨੀਵਰਸਿਟੀ ਲਾਹੌਰ 'ਚ ਸਥਾਪਿਤ ਕੀਤੀ ਜਾਵੇਗੀ...

ਸਰਬੱਤ ਦਾ ਭਲਾ ਟਰੱਸਟ ਵਲੋਂ ਪੰਜਾਬ ਯੂਨੀਵਰਸਿਟੀ ਲਾਹੌਰ ‘ਚ ਸਥਾਪਿਤ ਕੀਤੀ ਜਾਵੇਗੀ ‘ਗੁਰੂ ਨਾਨਕ ਚੇਅਰ’

ਐਸ ਪੀ ਸਿੰਘ ਉਬਰਾਏ ਨੇ ਦੱਸਿਆ – ਲੰਗਰ ਦੀ ਸਹੂਲਤ ਲਈ ਪ੍ਰਸ਼ਾਦੇ ਪਕਾਉਣ ਵਾਲੀ ਮਸ਼ੀਨ ਵੀ ਭੇਜਾਂਗੇ ਕਰਤਾਰਪੁਰ ਸਾਹਿਬ
ਬਟਾਲਾ/ਬਿਊਰੋ ਨਿਊਜ਼
ਸਰਬੱਤ ਦਾ ਭਲਾ ਟਰੱਸਟ ਵਲੋਂ ਪੰਜਾਬ ਯੂਨੀਵਰਸਿਟੀ ਲਾਹੌਰ ਵਿਚ ‘ਗੁਰੂ ਨਾਨਕ ਚੇਅਰ’ ਦੀ ਸਥਾਪਨਾ ਕੀਤੀ ਜਾਵੇਗੀ। ਆਪਣੇ ਪਾਕਿਸਤਾਨ ਦੌਰੇ ਤੋਂ ਵਾਪਸ ਪਰਤੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਉਬਰਾਏ ਨੇ ਦੱਸਿਆ ਕਿ ਟਰੱਸਟ ਵੱਲੋਂ ਇਸ ਕਾਰਜ ਲਈ ਇੱਕ ਨਿਸ਼ਚਿਤ ਰਕਮ ਬੈਂਕ ਅੰਦਰ ਫਿਕਸ ਕਰਵਾ ਦਿੱਤੀ ਜਾਵੇਗੀ। ਇਸ ਰਕਮ ਦਾ ਸਾਲਾਨਾ ਵਿਆਜ ਜੋ ਕਰੀਬ 35 ਤੋਂ 40 ਲੱਖ ਰੁਪਏ ਬਣੇਗਾ, ਉਸ ਨੂੰ ਹੀ ਇਸ ਕਾਰਜ ਤੋਂ ਇਲਾਵਾ ਆਰਥਿਕ ਪੱਖ ਤੋਂ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇਣ ਲਈ ਖ਼ਰਚ ਕੀਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਟਰੱਸਟ ਵਲੋਂ ਬਹੁਤ ਜਲਦ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਵਿਖੇ ਲੰਗਰ ਦੀ ਸਹੂਲਤ ਲਈ ਆਟਾ ਗੁੰਨ੍ਹਣ, ਪੇੜੇ ਕਰਨ ਅਤੇ ਪ੍ਰਸ਼ਾਦੇ ਪਕਾਉਣ ਵਾਲੀ ਦੁਬਈ ‘ਚ ਤਿਆਰ ਹੋਈ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮਸ਼ੀਨ ਅਤੇ ਬਰਤਨ ਸਾਫ਼ ਕਰਨ ਵਾਲੀ ਮਸ਼ੀਨ ਵੀ ਭੇਜੀ ਜਾਵੇਗੀ। ਉਬਰਾਏ ਹੋਰਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਇਹ ਮਸ਼ੀਨਾਂ ਲੱਗਣ ਤੋਂ ਬਾਅਦ ਟਰੱਸਟ ਵਲੋਂ ਛੇਤੀ ਹੀ ਨਨਕਾਣਾ ਸਾਹਿਬ ਅਤੇ ਪੰਜਾ ਸਾਹਿਬ ਵਿਖੇ ਵੀ ਇਹ ਮਸ਼ੀਨਾਂ ਦਿੱਤੀਆਂ ਜਾਣਗੀਆਂ।

RELATED ARTICLES
POPULAR POSTS