ਰੰਧਾਵਾ ‘ਤੇ ਗੈਂਗਸਟਰਾਂ ਨੂੰ ਸ਼ਹਿ ਦੇਣ ਦੇ ਲਗਾਏ ਆਰੋਪ, ਮੰਗਿਆ ਅਸਤੀਫਾ
ਚੰਡੀਗੜ੍ਹ/ਬਿਊਰੋ ਨਿਊਜ਼
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਭਾਜਪਾ ਤੇ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਨਾਲ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਮਿਲੇ। ਇਸ ਮੌਕੇ ਉਨ੍ਹਾਂ ਨੇ ਰਾਜਪਾਲ ਨੂੰ ਪੰਜਾਬ ਵਿੱਚ ਵਧ ਰਹੇ ਗੈਂਗਸਟਰਾਂ ਦੇ ਖੌਫ ਤੇ ਪੰਜਾਬ ਦੇ ਲਾਅ ਐਂਡ ਆਰਡਰ ਸੰਬਧੀ ਯਾਦ ਪੱਤਰ ਸੌਂਪਿਆ। ਸੁਖਬੀਰ ਬਾਦਲ ਨੇ ਗਵਰਨਰ ਨੂੰ ਮਿਲਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੇਲ੍ਹਾਂ ‘ਚ ਬੰਦ ਗੈਂਗਸਟਰਾਂ ਨੂੰ ਸ਼ਹਿ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਹੀ ਪੰਜਾਬ ਨੂੰ ਚਲਾ ਰਹੇ ਹਨ। ਬਾਦਲ ਨੇ ਰਾਜਪਾਲ ਨੂੰ ਕਿਹਾ ਕਿ ਕਬੱਡੀ ਦੇ ਮੈਚ ਕਰਵਾ ਕੇ ਕਰੋੜਾਂ ਦੀ ਐਕਸ-ਪੋਰਟੇਸ਼ਨ ਕੀਤੀ ਜਾ ਰਹੀ ਹੈ। ਸੁਖਬੀਰ ਬਾਦਲ ਨੇ ਗੈਂਗਸਟਰਾਂ ਨੂੰ ਸ਼ਹਿ ਦੇਣ ਦੀ ਗੱਲ ਕਰਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੇ ਅਸਤੀਫੇ ਦੀ ਵੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ ਹਨ। ਸੁਖਬੀਰ ਬਾਦਲ ਬਟਾਲਾ ਵਿਚ ਕਤਲ ਹੋਏ ਸਰਪੰਚ ਦੇ ਪਰਿਵਾਰ ਨੂੰ ਵੀ ਨਾਲ ਲੈ ਕੇ ਪਹੁੰਚੇ ਸਨ, ਜਿੱਥੇ ਨਵਨੀਤ ਕੌਰ ਨੇ ਬੋਲਦਿਆਂ ਕਿਹਾ ਕਿ ਪੁਲਿਸ ਉਨ੍ਹਾਂ ਦੇ ਪਿਤਾ ਦੇ ਕਾਤਲਾਂ ਖਿਲਾਫ ਕਾਰਵਾਈ ਨਹੀਂ ਕਰ ਰਹੀ ਅਤੇ ਉਨ੍ਹਾਂ ਨੂੰ ਅਜੇ ਵੀ ਧਮਕੀਆਂ ਮਿਲ ਰਹੀਆਂ ਹਨ।
Check Also
ਭਗਵੰਤ ਮਾਨ ਹੀ ਰਹਿਣਗੇ ਪੰਜਾਬ ਦੇ ਮੁੱਖ ਮੰਤਰੀ
ਕੇਜਰੀਵਾਲ ਨੇ ਮੁੱਖ ਮੰਤਰੀ ਬਦਲਣ ਦੀਆਂ ਅਫਵਾਹਾਂ ਨੂੰ ਸਿਰੇ ਤੋਂ ਨਕਾਰਿਆ ਚੰਡੀਗੜ੍ਹ/ਬਿਊਰੋ ਨਿਊਜ਼ : ਆਦਮੀ …