ਸੀ.ਬੀ.ਆਈ. ਦੇ ਛੇ ਅਧਿਕਾਰੀ ਪਹੁੰਚੇ ਬਰਗਾੜੀ
ਫਰੀਦਕੋਟ/ਬਿਊਰੋ ਨਿਊਜ਼
ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਵਿੱਚ ਅੱਜ ਇੱਕ ਵਾਰ ਫਿਰ ਸੀਬੀਆਈ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਨੂੰ ਲੈ ਕੇ ਸੀਬੀਆਈ ਦੇ ਛੇ ਅਧਿਕਾਰੀ ਬਰਗਾੜੀ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਪੁਹੰਚੇ। ਇਸ ਪਿੰਡ ਵਿਚੋਂ ਹੀ ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਹੋਇਆ ਸੀ। ਅੱਜ ਅਧਿਕਾਰੀਆਂ ਵੱਲੋਂ ਗੁਰਦੁਆਰੇ ਦੇ ਗ੍ਰੰਥੀ ਗੋਰਾ ਸਿੰਘ ਤੋਂ ਜਾਣਕਾਰੀ ਲੈਣ ਲਈ ਕੁਝ ਸਵਾਲ ਕੀਤੇ। ਇਸ ਦੇ ਨਾਲ ਹੀ ਗੁਰਦੁਆਰਾ ਸਾਹਿਬ ਦੀ ਖ਼ਜ਼ਾਨਚੀ ਬੀਬੀ ਪ੍ਰੀਤਮ ਕੌਰ ਤੋਂ ਇਲਾਵਾ ਇੱਕ ਹੋਰ ਵਿਅਕਤੀ ਰਣਜੀਤ ਸਿੰਘ ਤੋਂ ਵੀ ਜਾਣਕਾਰੀ ਹਾਸਲ ਕੀਤੀ। ਕਰੀਬ ਦੋ ਘੰਟੇ ਤੱਕ ਸੀਬੀਆਈ ਦੇ ਅਧਿਕਾਰੀਆਂ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਹੀ ਲੋਕਾਂ ਨਾਲ ਗੱਲਬਾਤ ਕੀਤੀ ਗਈ। ਇਸ ਸਬੰਧੀ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗੋਰਾ ਸਿੰਘ ਨੇ ਦੱਸਿਆ ਕਿ ਅੱਜ ਸੀਬੀਆਈ ਅਧਿਕਾਰੀ ਆਏ ਸਨ ਅਤੇ ਉਨ੍ਹਾਂ ਨੇ ਪੁੱਛਗਿਛ ਕੀਤੀ। ਧਿਆਨ ਰਹੇ ਕਿ ਕੁਝ ਮਹੀਨੇ ਪਹਿਲਾਂ ਸੀਬੀਆਈ ਵੱਲੋਂ ਆਪਣੀ ਕਲੋਜ਼ਰ ਰਿਪੋਰਟ ਪੇਸ਼ ਕਰਕੇ ਇਸ ਕੇਸ ਵਿੱਚ ਆਪਣੇ ਆਪ ਨੂੰ ਲਾਂਭੇ ਕਰਨ ਲਈ ਅਦਾਲਤ ਵਿੱਚ ਪੱਖ ਰੱਖਿਆ ਸੀ। ਇਸ ਮਗਰੋਂ ਸੀਬੀਆਈ ਦੀ ਕਾਰਜਸ਼ੈਲੀ ਨੂੰ ਲੈ ਕੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਹੋਏ ਸਨ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …