7.8 C
Toronto
Saturday, October 25, 2025
spot_img
Homeਪੰਜਾਬਰਾਜੋਆਣਾ ਦੀ ਫਾਂਸੀ ਮੁਆਫ਼ੀ ਤੋਂ ਮੁੱਕਰਨ ਨਾਲ ਦਿੱਲੀ ਦਾ ਦੋਗਲਾ ਚਿਹਰਾ ਆਇਆ...

ਰਾਜੋਆਣਾ ਦੀ ਫਾਂਸੀ ਮੁਆਫ਼ੀ ਤੋਂ ਮੁੱਕਰਨ ਨਾਲ ਦਿੱਲੀ ਦਾ ਦੋਗਲਾ ਚਿਹਰਾ ਆਇਆ ਸਾਹਮਣੇ

ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਪੈਰਵੀ ਕਰਨ ਲਈ ਕਿਹਾ
ਤਲਵੰਡੀ ਸਾਬੋ/ਬਿਊਰੋ ਨਿਊਜ਼
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮੁਆਫ਼ੀ ਤੋਂ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਮੁਕਰ ਜਾਣ ਨਾਲ ਇੱਕ ਵਾਰ ਫਿਰ ਦਿੱਲੀ ਸਰਕਾਰ ਦਾ ਸਿੱਖਾਂ ਪ੍ਰਤੀ ਦੋਗਲਾ ਚਿਹਰਾ ਸਾਹਮਣੇ ਆ ਗਿਆ ਹੈ। ਉਕਤ ਵਿਚਾਰਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਲਵੰਡੀ ਸਾਬੋ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਿਹਾ ਕਿ ਉਹ ਰਾਜੋਆਣਾ ਦੀ ਸਜ਼ਾ ਮੁਆਫ਼ੀ ਲਈ ਪੈਰਵਾਈ ਕਰਨ।
ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ‘ਤੇ ਮੋਦੀ ਸਰਕਾਰ ਦੇ ਯੂ-ਟਰਨ ਤੋਂ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਖਫਾ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਰਾਜੋਆਣਾ ਦੀ ਸਜ਼ਾ ਬਾਰੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਬਿਆਨ ਨੂੰ ਸਿੱਖ ਕੌਮ ਨਾਲ ਗੰਭੀਰ ਬੇਇਨਸਾਫੀ ਕਰਾਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਹੈ ਕਿ ਰਾਜੋਆਣਾ ਦੀ ਸਜ਼ਾ ਮੁਆਫੀ ਲਈ ਉਨ੍ਹਾਂ ਦੀ ਪਾਰਟੀ ਗ੍ਰਹਿ ਮੰਤਰੀ ਨਾਲ ਮੁਲਾਕਾਤ ਕਰੇਗੀ।

RELATED ARTICLES
POPULAR POSTS