ਗ੍ਰਹਿ ਮੰਤਰੀ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪ੍ਰਸ਼ਨ ਕਾਲ ਦੌਰਾਨ ਲੋਕ ਸਭਾ ਨੂੰ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਨਹੀਂ ਕੀਤਾ ਗਿਆ ਹੈ। ਧਿਆਨ ਰਹੇ ਕਿ ਪਿਛਲੇ ਕੁਝ ਸਮੇਂ ਦੌਰਾਨ ਮੀਡੀਆ ‘ਚ ਅਜਿਹੀਆਂ ਕੁਝ ਖ਼ਬਰਾਂ ਪ੍ਰਕਾਸ਼ਿਤ ਤੇ ਪ੍ਰਸਾਰਿਤ ਹੋਈਆਂ ਸਨ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਸਵਾਲ ਕੀਤਾ ਸੀ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਤਬਦੀਲ ਕਿਉਂ ਕੀਤੀ ਗਈ ਹੈ। ਇਸ ਤੋਂ ਬਾਅਦ ਸ਼ਾਹ ਨੇ ਦੱਸਿਆ ਕਿ ਮੀਡੀਆ ਰਿਪੋਰਟਾਂ ‘ਤੇ ਯਕੀਨ ਨਾ ਕਰੋ, ਰਾਜੋਆਣਾ ਨੂੰ ਕੋਈ ਮੁਆਫੀ ਨਹੀਂ ਦਿੱਤੀ ਗਈ। ਇਸ ਤੋਂ ਬਾਅਦ ਰਵਨੀਤ ਬਿੱਟੂ ਨੇ ਅਮਿਤ ਸ਼ਾਹ ਦੀ ਤਾਰੀਫ ਕਰਦਿਆਂ ਕਿਹਾ ਕਿ ਸਰਕਾਰ ਨੇ ਮੋਹਰ ਲਗਾ ਦਿੱਤੀ ਹੈ ਕਿ ਸਰਕਾਰ ਦੇਸ਼ ਦੇ ਸੰਵਿਧਾਨ ਨਾਲ ਹੈ ਤੇ ਆਮ ਲੋਕਾਂ ਨਾਲ ਵੀ ਖਿਲਵਾੜ ਨਹੀਂ ਕਰੇਗੀ। ਰਾਜੋਆਣਾ ਇਸ ਵੇਲੇ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ ਤੇ ਬੇਅੰਤ ਸਿੰਘ ਕਤਲ ਕੇਸ ਵਿੱਚ ਮੁੱਖ ਦੋਸ਼ੀ ਹੈ।
Check Also
ਕਾਂਗਰਸ ਵੱਲੋਂ ਭਾਰਤ-ਚੀਨ ਸਬੰਧਾਂ ਦੇ ਸੰਪੂਰਨ ਹਾਲਾਤ ਬਾਰੇ ਸੰਸਦ ਵਿੱਚ ਚਰਚਾ ਕਰਨ ਦੀ ਮੰਗ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸ ਨੇ ਭਾਰਤ-ਚੀਨ ਸਬੰਧਾਂ ਬਾਰੇ ਸੰਸਦ ਵਿੱਚ ਦਿੱਤੇ ਗਏ ਬਿਆਨ ਨੂੰ …