Breaking News
Home / ਦੁਨੀਆ / ਸੂਡਾਨ ‘ਚ ਸਿਰੇਮਿਕ ਫੈਕਟਰੀ ‘ਚ ਹੋਇਆ ਧਮਾਕਾ

ਸੂਡਾਨ ‘ਚ ਸਿਰੇਮਿਕ ਫੈਕਟਰੀ ‘ਚ ਹੋਇਆ ਧਮਾਕਾ

18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ, ਕਈ ਜ਼ਖ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੂਡਾਨ ਵਿਚ ਇਕ ਸਿਰੇਮਿਕ ਫੈਕਟਰੀ ਦੇ ਗਲਿਆਰੇ ਵਿਚ ਹੋਏ ਧਮਾਕੇ ਵਿਚ 18 ਭਾਰਤੀਆਂ ਸਮੇਤ 23 ਵਿਅਕਤੀਆਂ ਦੀ ਮੌਤ ਹੋ ਗਈ ਅਤੇ 130 ਤੋਂ ਜ਼ਿਆਦਾ ਜ਼ਖ਼ਮੀ ਵੀ ਹੋ ਗਏ ਹਨ। ਦੱਸਿਆ ਗਿਆ ਕਿ ਇਹ ਵਿਅਕਤੀ ਏਨੀ ਬੁਰੀ ਤਰ੍ਹਾਂ ਸੜ ਗਏ ਹਨ ਕਿ ਉਨ੍ਹਾਂ ਦੀ ਪਹਿਚਾਣ ਹੀ ਨਹੀਂ ਹੋ ਰਹੀ। ਸੂਡਾਨ ਸਥਿਤ ਭਾਰਤੀ ਦੂਤਾਵਾਸ ਨੇ ਇਸਦੀ ਜਾਣਕਾਰੀ ਦਿੱਤੀ ਹੈ। ਜਾਣਕਾਰੀ ਮਿਲੀ ਹੈ ਕਿ ਫੈਕਟਰੀ ਵਿਚ ਵਿਸਫੋਟਕ ਸਮਾਨ ਸਹੀ ਤਰੀਕੇ ਨਾਲ ਨਹੀਂ ਰੱਖਿਆ ਗਿਆ ਸੀ ਅਤੇ ਅੱਗ ਬਹੁਤ ਹੀ ਤੇਜ਼ੀ ਨਾਲ ਅੱਗੇ ਤੋਂ ਅੱਗੇ ਫੈਲਦੀ ਗਈ। ਸੂਡਾਨ ਸਰਕਾਰ ਨੇ ਇਸ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਭਾਰਤੀ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਟਵੀਟ ਕੀਤਾ ਕਿ ਹੁਣੇ-ਹੁਣੇ ਸੂਡਾਨ ਦੀ ਰਾਜਧਾਨੀ ਖਾਤੂਮ ਦੇ ਬਾਹਰੀ ਇਲਾਕੇ ਵਿਚ ਸਿਰੇਮਿਕ ਫੈਕਟਰੀ ‘ਚ ਧਮਾਕਾ ਹੋਣ ਦੀ ਦੁਖਦਾਈ ਖਬਰ ਮਿਲੀ ਹੈ। ਜਿਸ ਵਿਚ ਕੁਝ ਭਾਰਤੀ ਕਾਮਿਆਂ ਦੀ ਵੀ ਜਾਨ ਚਲੀ ਗਈ ਹੈ।

Check Also

ਟਰੰਪ ਨੇ ਹਾਵਰਡ ਯੂਨੀਵਰਸਿਟੀ ਦੀ 18 ਹਜ਼ਾਰ ਕਰੋੜ ਦੀ ਫੰਡਿੰਗ ਰੋਕੀ

ਹਾਵਰਡ ਨੇ ਇਸ ਨੂੰ ਗੈਰਕਾਨੂੰਨੀ ਅਤੇ ਅਸੰਵਿਧਾਨਕ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ …