Breaking News
Home / ਪੰਜਾਬ / ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲੇਗਾ

ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲੇਗਾ

ਸੁਖਬੀਰ ਬਾਦਲ ਨੇ ਰਾਜੋਆਣਾ ਮਾਮਲੇ ਨੂੰ ਸੰਵੇਦਨਸ਼ੀਲ ਵੀ ਦੱਸਿਆ
ਅਬੋਹਰ/ਬਿਊਰੋ ਨਿਊਜ਼
ਸ਼੍ਰੋਮਣੀ ਅਕਾਲੀ ਦਲ ਦਾ ਇੱਕ ਵਫ਼ਦ ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਛੇਤੀ ਹੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲੇਗਾ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਬੋਹਰ ‘ਚ ਇਕ ਪੱਤਰਕਾਰ ਸੰਮੇਲਨ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਰਾਜੋਆਣਾ ਬਿਨਾ ਪੈਰੋਲ ਤੋਂ 30 ਸਾਲ ਦੀ ਸਜ਼ਾ ਕੱਟ ਚੁੱਕਿਆ ਹੈ ਅਤੇ ਉਸਦੀ ਰਿਹਾਈ ਹੋਣੀ ਚਾਹੀਦੀ ਹੈ। ਸੁਖਬੀਰ ਨੇ ਕਿਹਾ ਕਿ ਸਿੱਖਾਂ ਨਾਲ ਬਹੁਤ ਵੱਡੀ ਬੇਇਨਸਾਫੀ ਹੋਈ ਅਤੇ ਉਨ੍ਹਾਂ ਇਸ ਮਾਮਲੇ ਨੂੰ ਸੰਵੇਦਨਸ਼ੀਲ ਵੀ ਦੱਸਿਆ। ਇਸ ਮੌਕੇ ‘ਤੇ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰ ਜੇਲ੍ਹਾਂ ਵਿੱਚ ਬੈਠ ਕੇ ਸਰਕਾਰ ਚਲਾ ਰਹੇ ਹਨ । ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਜਦੋਂ ਰਵਨੀਤ ਬਿੱਟੂ ਨੇ ਸੰਸਦ ਵਿਚ ਸਵਾਲ ਕੀਤਾ ਸੀ ਕਿ ਰਾਜੋਆਣਾ ਦੀ ਸਜ਼ਾ ਕਿਉਂ ਮਾਫ ਕੀਤੀ ਗਈ ਹੈ ਤਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਸੀ ਕਿ ਰਾਜੋਆਣਾ ਦੀ ਕੋਈ ਸਜ਼ਾ ਮਾਫ ਨਹੀਂ ਕੀਤੀ ਗਈ। ਜਦਕਿ ਇਸ ਤੋਂ ਪਹਿਲਾਂ ਗ੍ਰਹਿ ਮੰਤਰਾਲੇ ਵਲੋਂ ਕਿਹਾ ਗਿਆ ਸੀ ਕਿ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ ਵਿਚ ਤਬਦੀਲ ਕੀਤੀ ਗਈ ਹੈ, ਪਰ ਇਸ ਸਬੰਧੀ ਵੀ ਜੇਲ੍ਹ ਪ੍ਰਸ਼ਾਸਨ ਨੂੰ ਅਜੇ ਤੱਕ ਕੋਈ ਪੱਤਰ ਨਹੀਂ ਮਿਲਿਆ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …