Breaking News
Home / ਪੰਜਾਬ / ਅੰਤਰਰਾਸ਼ਟਰੀ ਕਬੱਡੀ ਕੱਪ ਦੇ ਮੈਚ ‘ਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ ਹਰਾਇਆ

ਅੰਤਰਰਾਸ਼ਟਰੀ ਕਬੱਡੀ ਕੱਪ ਦੇ ਮੈਚ ‘ਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ ਹਰਾਇਆ

ਭਾਰਤ ਨੇ ਸ੍ਰੀਲੰਕਾ ਨੂੰ ਦਿੱਤੀ ਮਾਤ ਅਤੇ ਇੰਗਲੈਂਡ ਨੇ ਆਸਟਰੇਲੀਆ ਨੂੰ ਹਰਾਇਆ
ਗੁਰੂ ਹਰਸਹਾਏ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅੰਤਰ ਰਾਸ਼ਟਰੀ ਕਬੱਡੀ ਕੱਪ ਦੇ ਚੱਲਦਿਆਂ ਅੱਜ ਕੈਨੇਡਾ ਨੇ ਨਿਊਜ਼ੀਲੈਂਡ ਨੂੰ ਹਰਾ ਦਿੱਤਾ। ਗੁਰੂ ਹਰਸਹਾਏ ਵਿਚ ਖੇਡੇ ਗਏ ਕਬੱਡੀ ਦੇ ਮੈਚ ਵਿਚ ਕੈਨੇਡਾ ਨੇ ਨਿਊਜ਼ੀਲੈਂਡ ਨੂੰ 43 ਦੇ ਮੁਕਾਬਲੇ 34 ਅੰਕਾਂ ਨਾਲ ਹਰਾ ਦਿੱਤਾ। ਧਿਆਨ ਰਹੇ ਲੰਘੇ ਕੱਲ੍ਹ ਵੀ ਕੈਨੇਡਾ ਨੇ ਅਮਰੀਕਾ ਨੂੰ ਵੱਡੇ ਫਰਕ ਨਾਲ ਹਰਾ ਦਿੱਤਾ ਸੀ। ਇਸ ਤੋਂ ਪਹਿਲਾਂ ਅੱਜ ਖੇਡੇ ਗਏ ਮੈਚਾਂ ਵਿਚ ਭਾਰਤ ਨੇ ਸ੍ਰੀਲੰਕਾ ਨੂੰ 63 ਦੇ ਮੁਕਾਬਲੇ 22 ਅੰਕਾਂ ਨਾਲ ਹਰਾ ਦਿੱਤਾ। ਇਸੇ ਤਰ੍ਹਾਂ ਇੰਗਲੈਂਡ ਨੇ ਆਸਟਰੇਲੀਆ ਨੂੰ 43 ਦੇ ਮੁਕਾਬਲੇ 33 ਅੰਕਾਂ ਨਾਲ ਮਾਤ ਦਿੱਤੀ। ਕਬੱਡੀ ਮੈਚਾਂ ਤੋਂ ਪਹਿਲਾਂ ਮਸ਼ਹੂਰ ਗਾਇਕਾ ਮਿਸ ਪੂਜਾ ਨੇ ਆਪਣੇ ਪੰਜਾਬੀ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕੀਤਾ। ਇਸ ਮੌਕੇ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ ਵੀ ਹਾਜ਼ਰ ਸਨ।

Check Also

ਸ਼ੋ੍ਰਮਣੀ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ 12 ਅਪ੍ਰੈਲ ਨੂੰ ਹੋਵੇਗੀ

ਡਾ. ਦਲਜੀਤ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਅਕਾਲੀ ਦਲ ਦੀ ਮੌਜੂਦਾ ਕਾਰਜਕਾਰੀ …