Breaking News
Home / ਹਫ਼ਤਾਵਾਰੀ ਫੇਰੀ / ਹਵਾਰਾ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਤਿਆਰੀ

ਹਵਾਰਾ ਨੂੰ ਪੰਜਾਬ ਦੀ ਜੇਲ੍ਹ ‘ਚ ਤਬਦੀਲ ਕਰਨ ਦੀ ਤਿਆਰੀ

49743858.cmsਚੰਡੀਗੜ੍ਹ/ਬਿਊਰੋ ਨਿਊਜ਼
ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਮੁਖੀ ਜਗਤਾਰ ਸਿੰਘ ਹਵਾਰਾ ਨੂੰ ਪੰਜਾਬ ਦੀ ਜੇਲ੍ਹ ਵਿੱਚ ਭੇਜਣ ਦੀ ਤਿਆਰੀ ਸ਼ੁਰੂ ਹੋ ਗਈ ਹੈ। ਦਿੱਲੀ ਦੀਆਂ ਵੱਖ-ਵੱਖ ਅਦਾਲਤਾਂ ਵਿੱਚ ਉਸ ਵਿਰੁੱਧ ਚੱਲ ਰਹੇ ਛੇ ਕੇਸਾਂ ਦੀ ਸੁਣਵਾਈ ਪੂਰੀ ਹੋ ਗਈ ਹੈ। ਆਖ਼ਰੀ ਕੇਸ ਵਿਚ ਉਹ 29 ਮਈ ਨੂੰ ਬਰੀ ਹੋ ਗਿਆ ਸੀ। ਦਿੱਲੀ ਪੁਲਿਸ ਵੱਲੋਂ ਪੰਜਾਬ ਸਰਕਾਰ ਨੂੰ ਉਸ ਦੇ ਤਬਾਦਲੇ ਦੀ ਸੂਚਨਾ ਦੇ ਦਿੱਤੀ ਗਈ ਹੈ। ਉਹ ਪਿਛਲੇ ਸੱਤ ਸਾਲ ਤੋਂ ਤਿਹਾੜ ਜੇਲ੍ਹ ਵਿੱਚ ਬੰਦ ਹੈ। ਪੰਜਾਬ ਦੀਆਂ ਅੱਧੀ ਦਰਜਨ ਅਦਾਲਤਾਂ ਵਿੱਚ ਉਸ ਖ਼ਿਲਾਫ਼ 29 ਕੇਸ ਚੱਲ ਰਹੇ ਹਨ। ਦਿੱਲੀ ਤੋਂ ਉਸ ਨੂੰ ਪੇਸ਼ੀ ‘ਤੇ ਲਿਆਉਣ ਵੇਲੇ ਭਾਰੀ ਸੁਰੱਖਿਆ ਦੇ ਬੰਦੋਬਸਤ ਦੀ ਲੋੜ ਪੈਂਦੀ ਹੈ, ਜਿਸ ਕਾਰਨ ਉਸ ਨੂੰ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਭੇਜਿਆ ਜਾ ਰਿਹਾ ਹੈ। ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਉਸ ਨੂੰ ਤਬਦੀਲ ਕਰਨ ਦੇ ਆਸਾਰ ਘੱਟ ਹਨ । ਚੰਡੀਗੜ੍ਹ ਦੀ ਅਦਾਲਤ ਵਿੱਚ ਉਸ ਖ਼ਿਲਾਫ਼ ਕੋਈ ਕੇਸ ਨਹੀਂ ਚਲ ਰਿਹਾ। ਉਸ ਵਿਰੁੱਧ ઠਤਿੰਨ ਕੇਸ ਲੁਧਿਆਣਾ ਦੀਆਂ ਅਦਾਲਤਾਂ ਵਿੱਚ ਚਲ ਰਹੇ ਹਨ। ਜਲੰਧਰ ਦੀਆਂ ਅਦਾਲਤਾਂ ਵਿੱਚ ਦੋ, ਸਮਰਾਲਾ ਦੀ ਅਦਾਲਤ ਵਿੱਚ ਛੇ, ਧੂਰੀ ਦੀ ਅਦਾਲਤ ਵਿੱਚ ਇੱਕ, ਚਮਕੌਰ ਸਾਹਿਬ ਦੀ ਅਦਾਲਤ ਵਿੱਚ ਤਿੰਨ ਅਤੇ ਇੱਕ ਕੇਸ ਅੰਬਾਲਾ ਦੀ ਅਦਾਲਤ ਵਿੱਚ ਸੁਣਵਾਈ ਅਧੀਨ ਹੈ। ਕਈ ਹੋਰ ਕੇਸਾਂ ਦੀ ਸੁਣਵਾਈ ਵੀ ઠਅਦਾਲਤਾਂ ਵਿੱਚ ਚੱਲ ਰਹੀ ਹੈ। ਜਗਤਾਰ ਸਿੰਘ ਹਵਾਰਾ ਦੇ ਵਕੀਲ ਅਮਰ ਸਿੰਘ ਚਾਹਲ ਨੇ ਵੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਉਸ ਨੂੰ ਪੰਜਾਬ ਵਿੱਚ ਭੇਜਣ ਦੀ ਮੰਗ ਕੀਤੀ ਹੈ।
ਅਦਾਲਤ ਵੱਲੋਂ ਪਟੀਸ਼ਨ ‘ਤੇ ਸੁਣਵਾਈ ਸੱਤ ਜੁਲਾਈ ਨੂੰ ਕੀਤੀ ਜਾਣੀ ਹੈ। ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਉਸ ਨੂੰ ਅੱਠ ਜਣਿਆਂ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ, ਪਰ ਉਹ ਆਪਣੇ ਤਿੰਨ ਸਾਥੀਆਂ ਸਮੇਤ ਬੁੜੈਲ ਜੇਲ੍ਹ ਵਿੱਚੋਂ 21 ਜਨਵਰੀ 2003 ਦੀ ਰਾਤ ਨੂੰ ਫਰਾਰ ਹੋਣ ਵਿੱਚ ਸਫਲ ਹੋ ਗਿਆ ਸੀ। ਦੋ ਸਾਲ ਬਾਅਦ ਉਸਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇੜਿਉਂ ਦਿੱਲੀ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਉਸ ਨੂੰ ਦਿੱਲੀ ਲੈ ਗਈ ਜਿੱਥੇ ਉਸ ਵਿਰੁੱਧ ਪੁਲਿਸ ‘ਤੇ ਗੋਲੀ ਚਲਾਉਣ ਦਾ ਅਲੀਪੁਰ ਥਾਣੇ ਵਿੱਚ ਕੇਸ ਦਰਜ ਕੀਤਾ ਗਿਆ ਸੀ। ਦਿੱਲੀ ਦੀ ਅਦਾਲਤ ਵਿੱਚ ਚੱਲਣ ਵਾਲਾ ਇਹ ਆਖਰੀ ਕੇਸ ਸੀ, ਜਿਸ ਵਿੱਚੋਂ ਉਹ ਬਰੀ ਹੋ ਗਿਆ ਸੀ । ਬੇਅੰਤ ਕਤਲ ਕੇਸ ਵਿੱਚ ਉਸ ਨੂੰ ਉਮਰ ਕੈਦ ਦੀ ਸਜ਼ਾ ਹੋਈ ਸੀ।
ਹਵਾਰਾ ਨੂੰ 15 ਨਵੰਬਰ 2015 ਦੇ ਸਰਬੱਤ ਖਾਲਸਾ ਵਿੱਚ ઠਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਸੀ। ਉਸ ਨੇ ਇੱਕ ਬਿਆਨ ਰਾਹੀਂ ਸਿੱਖ ਕੌਮ ਨੂੰ ઠਅਕਾਲ ਤਖ਼ਤ ਸਾਹਿਬ ਦੀਆਂ ਰਵਾਇਤਾਂ ਵਿੱਚ ਕਿਸੇ ਕਿਸਮ ਦੀ ਤਬਦੀਲੀ ਦੇ ਹੱਕ ਵਿੱਚ ਨਾ ਭੁਗਤਣ ਦੀ ਅਪੀਲ ਕੀਤੀ ਹੈ। ਨਵੰਬਰ ਵਿੱਚ ਹੋਣ ਵਾਲੇ ਦੂਜੇ ਸਰਬੱਤ ਖਾਲਸਾ ਵਿੱਚ ਸਾਰੀਆਂ ਪੰਥਕ ਧਿਰਾਂ ਨੂੰ ਮਤਭੇਦ ਭੁਲਾ ਕੇ ਸ਼ਾਮਲ ਹੋਣ ਲਈ ਪ੍ਰੇਰਿਆ ਹੈ।

Check Also

ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹੇ

ਅੰਮ੍ਰਿਤਸਰ : ਉੱਤਰਾਖੰਡ ਵਿਖੇ 15 ਹਜ਼ਾਰ ਫੁੱਟ ਦੀ ਉਚਾਈ ‘ਤੇ ਸਥਾਪਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ …