Breaking News
Home / ਕੈਨੇਡਾ / ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ਵਿਚ ਸ਼ਹੀਦੀ ਸਮਾਗਮ 23 ਤੋਂ 25 ਦਸੰਬਰ ਨੂੰ

ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ਵਿਚ ਸ਼ਹੀਦੀ ਸਮਾਗਮ 23 ਤੋਂ 25 ਦਸੰਬਰ ਨੂੰ

ਮਿਸੀਸਾਗਾ/ਡਾ. ਝੰਡ : ਸਰਬੰਸਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪੂਜਨੀਕ ਮਾਤਾ ਜੀ ਗੁਜਰ ਕੌਰ ਅਤੇ ਚਾਰੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਫ਼ਤਿਹ ਸਿੰਘ ਜੀ ਦੀ ਲਾਸਾਨੀ ਸ਼ਹੀਦੀ ਜੋ ਰਹਿੰਦੀ ਦੁਨੀਆਂ ਤੀਕ ਯਾਦ ਰਹੇਗੀ। ਉਨ੍ਹਾਂ ਦੀ ਨਿੱਘੀ ਯਾਦ ਨੂੰ ਮਨਾਉਣ ਲਈ ਬਾਬਾ ਜ਼ੋਰਾਵਾਰ ਸਿੰਘ ਬਾਬਾ ਫ਼ਤਿਹ ਸਿੰਘ ਯਾਦਗਾਰੀ ਕਮੇਟੀ ਫ਼ਤਿਹਗੜ੍ਹ ਸਾਹਿਬ ਅਤੇ ਟੋਰਾਂਟੋ ਇਲਾਕਾ ਨਿਵਾਸੀ ਸੰਗਤਾਂ ਵੱਲੋਂ ਓਨਟਾਰੀਓ ਖਾਲਸਾ ਦਰਬਾਰ ਡਿਕਸੀ ਰੋਡ ਗੁਰਦੁਆਰਾ ਸਾਹਿਬ ਦੇ ਹਾਲ ਨੰਬਰ 3 ਅਤੇ 4 ਵਿਚ ਸੋਮਵਾਰ ਮਿਤੀ 23 ਦਸੰਬਰ ਨੂੰ ਸਵੇਰੇ 10.00 ਵਜੇ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਖੰਡ ਪਾਠ ਅਰੰਭ ਹੋਣਗੇ ਜਿਨ੍ਹਾਂ ਦੇ ਭੋਗ 25 ਦਸੰਬਰ ਦਿਨ ਬੁੱਧਵਾਰ ਨੂੰ ਸਵੇਰੇ 10.30 ਵਜੇ ਪਾਏ ਜਾਣਗੇ। ਉਪਰੰਤ, ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਮਨੋਹਰ ਕੀਰਤਨ ਹੋਵੇਗਾ, ਪ੍ਰਸਿੱਧ ਕਥਾਕਾਰ ਭਾਈ ਗੁਲਜ਼ਾਰ ਸਿੰਘ ਗੁਰੂ ਗੋਬਿੰਦ ਸਿੰਘ ਜੀ ਤੇ ਚਾਰ ਸਾਹਿਬਜ਼ਾਦਿਆਂ ਦੇ ਜੀਵਨ ਤੇ ਗੌਰਵਮਈ ਸਿੱਖ ਇਤਿਹਾਸ ਬਾਰੇ ਆਪਣੇ ਵਿਚਾਰ ਪੇਸ਼ ਕਰਨਗੇ ਅਤੇ ਢਾਡੀ-ਸਿੰਘਾਂ ਵੱਲੋਂ ਸੂਰਬੀਰਾਂ ਦੀਆਂ ਵਾਰਾਂ ਦਾ ਗਾਇਨ ਕੀਤਾ ਜਾਏਗਾ।
ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਆਪ ਪਰਿਵਾਰਾਂ ਸਮੇਤ ਇਸ ਸ਼ਹੀਦੀ ਸਮਾਗ਼ਮ ਵਿਚ ਪਹੁੰਚ ਕੇ ਕੌਮ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰੋ ਅਤੇ ਕਥਾ-ਵਾਚਕਾਂ ਤੇ ਢਾਡੀ-ਸਿੰਘਾਂ ਦੇ ਵਿਚਾਰ ਸੁਣੋ, ਜੀ। ਇਸ ਸਮਾਗ਼ਮ ਸਬੰਧੀ ਹੋਰ ਜਾਣਕਾਰੀ ਲਈ ਫ਼ੋਨ ਨੰਬਰਾਂ 647-833-2548 ਜਾਂ 905-670-3311 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਇਨਸਾਨ ਦੇ ਸ਼ੈਤਾਨ ਬਣਨ ਦੀ ਰੌਂਗਟੇ ਖੜ੍ਹੇ ਕਰਨ ਵਾਲੀ ਦਾਸਤਾਨ

ਐਬਟਸਫੋਰਡ/ਡਾ. ਗੁਰਵਿੰਦਰ ਸਿੰਘ : ਐਬਟਸਫੋਰਡ ਸ਼ਹਿਰ ਦਾ ਵੈਗਨਰ ਰੋਡ। ਸ਼ੁੱਕਰਵਾਰ ਦੀ ਰਾਤ ਦੇ 10.30 ਵਜੇ …