ਟੋਰਾਂਟੋ/ਹਰਜੀਤ ਸਿੰਘ ਬਾਜਵਾ : ਪੰਜਾਬੀ ਯੂਨੀਵਰਸਿਟੀ ਅਲੂਮਨੀ ਐਸੋਸ਼ੀਏਸ਼ਨ (ਕੈਨੇਡਾ ਚੈਪਟਰ) ਵੱਲੋਂ 7ਵੀਂ ਸਲਾਨਾ ਨਾਈਟ 14 ਦਸੰਬਰ ਸ਼ਨਿੱਚਰਵਾਰ ਨੂੰ ਮਿਸੀਸਾਗਾ ਦੇ ਨੈਸ਼ਨਲ ਬੈਕੁੰਟ ਹਾਲ ਵਿੱਚ ਕਰਵਾਈ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਆਸੀ ਆਗੂ ਅਤੇ ਨਾਮਵਰ ਵਕੀਲ ਪਰਮਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਮਾਗਮ ਦੌਰਾਨ ਜਿੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਇੱਥੇ ਵੱਸਦੇ ਸਾਬਕਾ ਪ੍ਰੋਫੈਸਰ ਅਤੇ ਵਿਦਿਆਰਥੀ ਇਕੱਠੇ ਹੋਣਗੇ, ਉੱਥੇ ਹੀ ਪੰਜਾਬ ਵਿੱਚ ਵਿੱਦਿਆ ਦਾ ਮਿਆਰ ਉੱਚਾ ਚੁੱਕਣ ਬਾਰੇ ਵੀ ਵਿਚਾਰ-ਚਰਚਾ ਕੀਤੀ ਜਾਵੇਗੀ ਉਪਰੰਤ ਰਾਤ ਦਾ ਖਾਣਾ ਅਤੇ ਮਨੋਰੰਜਨ ਲਈ ਗੀਤ-ਸੰਗੀਤ ਵੀ ਹੋਵੇਗਾ।
Check Also
ਪ੍ਰਭਾਵਸ਼ਾਲੀ ਅਤੇ ਪ੍ਰੇਰਨਾਦਾਇਕ ਰਿਹਾ ਮਲੂਕ ਸਿੰਘ ਕਾਹਲੋਂ ਨਾਲ ਪ੍ਰੋਗਰਾਮ ਸਿਰਜਣਾ ਦੇ ਆਰ ਪਾਰ
ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਫਾਊਂਡਰ ਮੈਂਬਰ ਤੇ ਵਾਈਸ ਚੇਅਰਮੈਨ ਮਲੂਕ ਸਿੰਘ ਕਾਹਲੋਂ ਨਾਲ ਵਿਸ਼ੇਸ਼ …