5.2 C
Toronto
Sunday, April 19, 2026
spot_img
Homeਪੰਜਾਬਪੰਜਾਬ 'ਚ ਰਾਤ ਵੇਲੇ ਮਹਿਲਾਵਾਂ ਨੂੰ ਸੁਰੱਖਿਅਤ ਘਰ ਪਹੁੰਚਾਏਗੀ ਪੁਲਿਸ

ਪੰਜਾਬ ‘ਚ ਰਾਤ ਵੇਲੇ ਮਹਿਲਾਵਾਂ ਨੂੰ ਸੁਰੱਖਿਅਤ ਘਰ ਪਹੁੰਚਾਏਗੀ ਪੁਲਿਸ

ਮੁੱਖ ਮੰਤਰੀ ਦਾ ਐਲਾਨ : 100, 112, 181 ਨੰਬਰਾਂ ‘ਤੇ ਮਿਲੇਗੀ ਸਹੂਲਤ
ਚੰਡੀਗੜ੍ਹ/ਬਿਊਰੋ ਨਿਊਜ਼ : ਮਹਿਲਾਵਾਂ ਦੀ ਸੁਰੱਖਿਆ ਪ੍ਰਤੀ ਵਧ ਰਹੀ ਫਿਕਰਮੰਦੀ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਤ 9 ਵਜੇ ਤੋਂ ਸਵੇਰੇ 6 ਵਜੇ ਦਰਮਿਆਨ ਮਹਿਲਾਵਾਂ ਨੂੰ ਘਰ ਜਾਣ ਲਈ ਢੁੱਕਵਾਂ ਸਾਧਨ ਨਾ ਮਿਲਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਲਈ ਮੁਫਤ ਪੁਲਿਸ ਸਹਾਇਤਾ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਸੂਬਾ ਭਰ ਵਿੱਚ ਇਹ ਸਹੂਲਤ 100, 112 ਅਤੇ 181 ਨੰਬਰ ‘ਤੇ ਉਪਲੱਬਧ ਹੋਵੇਗੀ ਜਿਨ੍ਹਾਂ ਰਾਹੀਂ ਸੰਪਰਕ ਕਰਨ ਵਾਲੀ ਮਹਿਲਾ ਤੁਰੰਤ ਪੁਲਿਸ ਕੰਟਰੋਲ ਰੂਮ (ਪੀ.ਸੀ.ਆਰ.) ਨਾਲ ਜੁੜ ਜਾਵੇਗੀ। ਮੁੱਖ ਮੰਤਰੀ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਇਹ ਸੁਵਿਧਾ ਸੂਬੇ ਭਰ ਵਿੱਚ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਘਰੋਂ ਲਿਜਾਣ ਅਤੇ ਛੱਡਣ ਦੀ ਸੁਵਿਧਾ ਉਨ੍ਹਾਂ ਮਹਿਲਾਵਾਂ ਨੂੰ ਹਾਸਲ ਹੋਵੇਗੀ ਜਿਨ੍ਹਾਂ ਦੀ ਟੈਕਸੀ ਜਾਂ ਥ੍ਰੀ-ਵ੍ਹੀਲਰ ਵਰਗੇ ਸੁਰੱਖਿਅਤ ਵਾਹਨ ਤੱਕ ਪਹੁੰਚ ਨਾ ਹੋਵੇ। ਮਹਿਲਾਵਾਂ ਵਿਚ ਸੁਰੱਖਿਆ ਦੀ ਭਾਵਨਾ ਵਜੋਂ ਮੁੱਖ ਮੰਤਰੀ ਨੇ ਹੁਕਮ ਦਿੱਤੇ ਕਿ ਆਵਾਜਾਈ ਦੌਰਾਨ ਸਬੰਧਤ ਔਰਤ ਨਾਲ ਘੱਟੋ-ਘੱਟ ਇਕ ਮਹਿਲਾ ਪੁਲਿਸ ਅਫ਼ਸਰ ਜ਼ਰੂਰ ਹੋਣੀ ਚਾਹੀਦੀ ਹੈ। ਡੀ.ਜੀ.ਪੀ. ਨੇ ਦੱਸਿਆ ਕਿ ਸੂਬੇ ਵਿੱਚ ਮੁਹਾਲੀ, ਪਟਿਆਲਾ ਅਤੇ ਬਠਿੰਡਾ ਸਮੇਤ ਹੋਰ ਵੱਡੇ ਸ਼ਹਿਰਾਂ ਵਿੱਚ ਪੁਲਿਸ ਹੈੱਡਕੁਆਰਟਰਾਂ ‘ਤੇ ਸਮਰਪਿਤ ਪੀ.ਸੀ.ਆਰ. ਵਾਹਨ ਮੌਜੂਦ ਹੋਣਗੇ। ਹਰੇਕ ਜ਼ਿਲ੍ਹੇ ਵਿੱਚ ਇਸ ਸਕੀਮ ਨੂੰ ਅਮਲ ਵਿੱਚ ਲਿਆਉਣ ਲਈ ਡੀ.ਐਸ.ਪੀ./ਏ.ਸੀ.ਪੀ. (ਔਰਤਾਂ ਵਿਰੁੱਧ ਅਪਰਾਧ ਵਿੰਗ) ਨੋਡਲ ਅਫ਼ਸਰ ਵਜੋਂ ਤਾਇਨਾਤ ਹੋਵੇਗੀ। ਇਨ੍ਹਾਂ ਮਹਿਲਾ ਪੁਲਿਸ ਅਫ਼ਸਰਾਂ ਦੇ ਸੰਪਰਕ ਨੰਬਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੈੱਬਸਾਈਟਾਂ ‘ਤੇ ਉਪਲਬਧ ਹੋਣਗੇ। ਏ.ਡੀ.ਜੀ.ਪੀ. (ਅਪਰਾਧ) ਗੁਰਪ੍ਰੀਤ ਕੌਰ ਦਿਓ ਇਸ ਸੁਵਿਧਾ ਲਈ ਸੂਬਾਈ ਨੋਡਲ ਅਫ਼ਸਰ ਹੋਣਗੇ।

RELATED ARTICLES
POPULAR POSTS