18.3 C
Toronto
Wednesday, September 23, 2026
spot_img
Homeਪੰਜਾਬਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ 'ਚੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਮਾਰਚ

ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ‘ਚੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਮਾਰਚ

ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ‘ਚੋਂ ਸੱਭਿਆਚਾਰਕ ਬੁੱਤ ਹਟਾਉਣ ਲਈ ਮਾਰਚਅੰਮ੍ਰਿਤਸਰ/ਬਿਊਰੋ ਨਿਊਜ਼ : ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੀ ਹੈਰੀਟੇਜ ਸਟਰੀਟ ਵਿੱਚ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਬੁੱਤਾਂ ਨੂੰ ਗਲਤ ਕਰਾਰ ਦਿੰਦਿਆਂ ਕੁਝ ਸਿੱਖ ਜਥੇਬੰਦੀਆਂ ਵੱਲੋਂ ਐਤਵਾਰ ਇਨ੍ਹਾਂ ਬੁੱਤਾਂ ਨੂੰ ਹਟਾਉਣ ਦੀ ਮੰਗ ਕਰਦਿਆਂ ਹੈਰੀਟੇਜ ਸਟਰੀਟ ਵੱਲ ਮਾਰਚ ਕੀਤਾ ਗਿਆ ਪਰ ਪੁਲਿਸ ਨੇ ਵਿਖਾਵਾਕਾਰੀਆਂ ਨੂੰ ਅੱਗੇ ਜਾਣ ਤੋਂ ਰੋਕ ਦਿੱਤਾ। ਇਸ ਦੌਰਾਨ ਪੁਲਿਸ ਨੇ ਸਿੱਖ ਜਥੇਬੰਦੀਆਂ ਦੇ ਕੁਝ ਆਗੂਆਂ ਨੂੰ ਹਿਰਾਸਤ ‘ਚ ਵੀ ਲਿਆ, ਜਿਨ੍ਹਾਂ ਨੂੰ ਕੁਝ ਸਮੇਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਬੁੱਤਾਂ ਖ਼ਿਲਾਫ਼ ਰੋਸ ਵਿਖਾਵਾ ਕਰਨ ਵਾਲੀਆਂ ਸਿੱਖ ਜਥੇਬੰਦੀਆਂ ‘ਚ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ, ਜਥਾ ਹਿੰਮਤ-ਏ-ਖਾਲਸਾ, ਜਥਾ ਸਿਰਲੱਥ ਖਾਲਸਾ ਤੇ ਅਕਾਲ ਖਾਲਸਾ ਆਦਿ ਸ਼ਾਮਲ ਸਨ। ਜਥੇਬੰਦੀਆਂ ਦੇ ਇਹ ਕਾਰਕੁਨ ਬੁਰਜ ਅਕਾਲੀ ਫੂਲਾ ਸਿੰਘ ਵਿੱਚ ਇਕੱਠੇ ਹੋਏ ਅਤੇ ਉੱਥੋਂ ਬੁੱਤਾਂ ਵਾਲੀ ਥਾਂ ਧਰਮ ਸਿੰਘ ਮਾਰਕੀਟ ਵੱਲ ਮਾਰਚ ਸ਼ੁਰੂ ਕੀਤਾ ਪਰ ਪੁਲਿਸ ਨੇ ਉਨ੍ਹਾਂ ਨੂੰ ਸ਼ੇਰਾਂ ਵਾਲਾ ਗੇਟ ਨੇੜੇ ਹੀ ਰੋਕ ਲਿਆ। ਜਥੇਬੰਦੀਆਂ ਦੇ ਕਾਰਕੁਨਾਂ ਵੱਲੋਂ ਇਸ ਮਾਮਲੇ ‘ਚ ਨਾਅਰੇਬਾਜ਼ੀ ਕਰਦਿਆਂ ਬੁੱਤ ਹਟਾਉਣ ਅਤੇ ਉੱਥੇ ਸਿੱਖ ਇਤਿਹਾਸ ਨੂੰ ਦਰਸਾਉਣ ਦੀ ਮੰਗ ਕੀਤੀ ਗਈ। ਵਿਖਾਵਾਕਾਰੀਆਂ ਵੱਲੋਂ ਇਸ ਸਬੰਧੀ ਮੰਗ ਪੱਤਰ ਪੰਜਾਬ ਟੂਰਿਜ਼ਮ ਵਿਭਾਗ ਦੇ ਡਾਇਰੈਕਟਰ ਦੇ ਨਾਂ ਦਿੱਤਾ ਗਿਆ, ਜਿਸ ਨੂੰ ਤਹਿਸੀਲਦਾਰ ਨੇ ਪ੍ਰਾਪਤ ਕੀਤਾ। ਸਤਿਕਾਰ ਕਮੇਟੀ ਦੇ ਮੁਖੀ ਬਲਬੀਰ ਸਿੰਘ ਮੁੱਛਲ ਨੇ ਦੱਸਿਆ ਕਿ ਕੁਝ ਸਿੱਖ ਨੌਜਵਾਨਾਂ ਵੱਲੋਂ ਪਹਿਲੀ ਦਸੰਬਰ ਨੂੰ ਇਹ ਬੁੱਤ ਹਟਾਉਣ ਦਾ ਸੱਦਾ ਦਿੱਤਾ ਗਿਆ ਸੀ, ਜਿਸ ਮਗਰੋਂ ਸਿੱਖ ਜਥੇਬੰਦੀਆਂ ਦੇ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲ ਕੇ ਮੰਗ ਪੱਤਰ ਵੀ ਦਿੱਤਾ ਸੀ।

RELATED ARTICLES
POPULAR POSTS