ਕਿਹਾ- ਨਿਆਂ ਪ੍ਰਣਾਲੀ ਤਹਿਤ ਮਿਲਣੀ ਚਾਹੀਦੀ ਸੀ ਸਜ਼ਾ
ਨਵੀਂ ਦਿੱਲੀ/ਬਿਊਰੋ ਨਿਊਜ਼
ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਸੰਸਦ ਮੈਂਬਰ ਮੇਨਕਾ ਗਾਂਧੀ ਨੇ ਹੈਦਰਾਬਾਦ ‘ਚ ਜਬਰ ਜਨਾਹ ਦੇ ਆਰੋਪੀਆਂ ਨੂੰ ਪੁਲਿਸ ਮੁਕਾਬਲੇ ‘ਚ ਮਾਰਨ ‘ਤੇ ਸਵਾਲ ਚੁੱਕੇ ਹਨ। ਮੇਨਕਾ ਗਾਂਧੀ ਨੇ ਕਿਹਾ ਹੈ ਕਿ ਜੋ ਹੈਦਰਾਬਾਦ ‘ਚ ਹੋਇਆ ਹੈ ਉਹ ਸਹੀ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮੁਕਾਬਲਾ ਇਸ ਦਾ ਹੱਲ ਨਹੀਂ ਹੈ। ਦੋਸ਼ੀਆਂ ਨੂੰ ਨਿਆਂ ਪ੍ਰਣਾਲੀ ਤਹਿਤ ਸਜ਼ਾ ਮਿਲਣੀ ਚਾਹੀਦੀ ਹੈ।
ਇਸ ਸਬੰਧੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅਪਰਾਧਿਕ ਨਿਆਂ ਪ੍ਰਣਾਲੀ ਤੋਂ ਆਪਣਾ ਵਿਸ਼ਵਾਸ ਗੁਆ ਚੁਕੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਅਪਰਾਧਿਕ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਕਰਨ ਦੇ ਲਈ ਸਾਰੀਆਂ ਸਰਕਾਰਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ।
Check Also
ਡਿਜ਼ੀਟਲ ਪਲੇਟਫਾਰਮ ’ਤੇ ਅਸ਼ਲੀਲਤਾ ਮਾਮਲੇ ’ਚ ਸੁਪਰੀਮ ਕੋਰਟ ਸਖਤ
ਕਿਹਾ : ਓ.ਟੀ.ਟੀ. ’ਤੇ ਅਸ਼ਲੀਲ ਸਮੱਗਰੀ ਬੇਹੱਦ ਗੰਭੀਰ ਮੁੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸੁਪਰੀਮ ਕੋਰਟ ਵਿਚ …