ਪਿਤਾ ਨੇ ਕਿਹਾ – ਬੇਟੀ ਦੀ ਆਤਮਾ ਨੂੰ ਮਿਲੀ ਸ਼ਾਂਤੀ
ਹੈਦਰਾਬਾਦ/ਬਿਊਰੋ ਨਿਊਜ਼
ਹੈਦਰਾਬਾਦ ਗੈਂਗਰੇਪ ਦੇ ਚਾਰੇ ਮੁਲਜ਼ਮ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ। ਪੁਲਿਸ ਅਧਿਕਾਰੀ ਡੀਸੀਪੀ ਪ੍ਰਕਾਸ਼ ਰੈਡੀ ਮੁਤਾਬਕ ਮੁਲਜ਼ਮਾਂ ਨੂੰ ਉਸ ਥਾਂ ‘ਤੇ ਲਿਜਾਇਆ ਗਿਆ ਸੀ ਜਿੱਥੇ ਮਹਿਲਾ ਵੈਟਰਨਰੀ ਡਾਕਟਰ ਨਾਲ ਜਬਰ ਜਨਾਹ ਕਰਕੇ ਉਸ ਨੂੰ ਸਾੜਿਆ ਗਿਆ ਸੀ। ਇੱਥੇ ਪੜਤਾਲ ਦੌਰਾਨ ਮੁਲਜ਼ਮ ਪੁਲਿਸ ਦੇ ਹਥਿਆਰ ਖੋਹ ਕੇ ਭੱਜਣ ਲੱਗੇ ਅਤੇ ਉਨ੍ਹਾਂ ਪੁਲਿਸ ਵਾਲਿਆਂ ‘ਤੇ ਫਾਇਰਿੰਗ ਵੀ ਕੀਤੀ। ਆਪਣੇ ਬਚਾਅ ਲਈ ਪੁਲਿਸ ਵਲੋਂ ਕੀਤੀ ਫਾਇਰਿੰਗ ਵਿਚ ਚਾਰੇ ਮੁਲਜ਼ਮ ਮਾਰੇ ਗਏ।
ਪੁਲਿਸ ਦਾ ਦਾਅਵਾ ਹੈ ਕਿ ਇਸ ਮੁਕਾਬਲੇ ਵਿੱਚ ਉਨ੍ਹਾਂ ਦੇ ਵੀ ਦੋ ਮੁਲਾਜ਼ਮ ਜ਼ਖ਼ਮੀ ਹੋਏ ਹਨ। ਇਹ ਖਬਰ ਆਉਂਦਿਆਂ ਹੀ ਪੁਲਿਸ ਦੀ ਪ੍ਰਸੰਸਾ ਹੋਣ ਲੱਗੀ। ਪੀੜਤ ਲੜਕੀ ਦੇ ਪਿਤਾ ਨੇ ਕਿਹਾ ਕਿ ਪੁਲਿਸ ਨੇ ਚੰਗਾ ਕੰਮ ਕੀਤਾ ਹੈ ਅਤੇ ਮੇਰੀ ਬੇਟੀ ਦੀ ਆਤਮਾ ਨੂੰ ਸ਼ਾਂਤੀ ਮਿਲੀ ਹੈ। ਉਨ੍ਹਾਂ ਤੇਲੰਗਾਨਾ ਸਰਕਾਰ, ਪੁਲਿਸ ਤੇ ਲੋਕਾਂ ਦਾ ਧੰਨਵਾਦ ਕੀਤਾ। ਇਸੇ ਦੌਰਾਨ ਮਹਿਲਾਵਾਂ ਨੇ ਮੁਕਾਬਲਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਰੱਖੜੀਆਂ ਵੀ ਬੰਨ੍ਹੀਆਂ। ਧਿਆਨ ਰਹੇ ਕਿ ਪਿਛਲੇ ਦਿਨੀਂ ਇੱਕ ਮਹਿਲਾ ਵੈਟਰਨਰੀ ਡਾਕਟਰ ਨਾਲ ਜਬਰ ਜਨਾਹ ਕਰਕੇ ਉਸ ਨੂੰ ਸਾੜ ਦਿੱਤਾ ਗਿਆ ਸੀ ਅਤੇ ਇਸ ਮਾਮਲੇ ਨੇ ਪੂਰੇ ਦੇਸ਼ ਨੂੰ ਝੰਜੋੜ ਕੇ ਰੱਖ ਦਿੱਤੀ ਸੀ।
Check Also
ਹਰਿਆਣਾ ’ਚ ਭਾਜਪਾ ਨੂੰ ਮਿਲਿਆ ਬਹੁਮਤ
ਜੰਮੂ ਕਸ਼ਮੀਰ ’ਚ ਨੈਸ਼ਨਲ ਕਾਨਫਰੰਸ ਤੇ ਕਾਂਗਰਸ ਗਠਜੋੜ ਦੀ ਜਿੱਤ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਅਤੇ ਜੰਮੂ …