10.9 C
Toronto
Monday, May 4, 2026
spot_img
Homeਪੰਜਾਬਧਰਮਕੋਟ ਦੇ ਕਾਂਗਰਸੀ ਵਿਧਾਇਕ ਦੀ ਗੱਡੀ ਭੰਨ੍ਹਣ ਦੇ ਆਰੋਪ 'ਚ 5 ਵਿਅਕਤੀ...

ਧਰਮਕੋਟ ਦੇ ਕਾਂਗਰਸੀ ਵਿਧਾਇਕ ਦੀ ਗੱਡੀ ਭੰਨ੍ਹਣ ਦੇ ਆਰੋਪ ‘ਚ 5 ਵਿਅਕਤੀ ਗ੍ਰਿਫਤਾਰ

ਅਦਾਲਤ ਨੇ ਇਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜੇ
ਮੋਗਾ/ਬਿਊਰੋ ਨਿਊਜ਼
ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ‘ਤੇ ਹਮਲਾ ਕਰਨ ਦੇ ਆਰੋਪ ਵਿੱਚ 5 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਤੋਂ ਇਲਾਵਾ 70 – 80 ਅਣਪਛਾਤੇ ਵਿਅਕਤੀਆਂ ‘ਤੇ ਕੇਸ ਦਰਜ ਕੀਤਾ ਸੀ। ਪੁਲਿਸ ਅਧਿਕਾਰੀ ਰਵਿੰਦਰ ਸਿੰਘ ਨੇ ਦੱਸਿਆ ਕਿ ਇਨ੍ਹਾਂ 5 ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਅਦਾਲਤ ਨੇ ਇਨ੍ਹਾਂ ਨੂੰ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਧਿਆਨ ਰਹੇ ਕਿ ਪਿਛਲੇ ਦਿਨੀਂ ਮੋਗਾ ਦੇ ਸਿਵਲ ਹਸਪਤਾਲ ਵਿੱਚ ਧਰਮਕੋਟ ਦੇ ਕਾਂਗਰਸੀ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਦੀ ਗੱਡੀ ‘ਤੇ ਹਮਲਾ ਹੋਇਆ ਸੀ। ਭੜਕੇ ਲੋਕਾਂ ਨੇ ਗੱਡੀ ਦੀ ਭੰਨ-ਤੋੜ ਕੀਤੀ ਤੇ ਵਿਧਾਇਕ ‘ਤੇ ਵੀ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਸੀ। ਮਾਮਲਾ ਇਹ ਸੀ ਕਿ ਇਕ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਨਾਲ ਡੀਜੇ ਵਾਲੇ ਨੌਜਵਾਨ ਦੀ ਮੌਤ ਹੋ ਗਈ ਸੀ। ਪਰਿਵਾਰ ਵਾਲੇ ਇਨਸਾਫ ਲਈ ਧਰਨੇ ‘ਤੇ ਬੈਠੇ ਸਨ ਅਤੇ ਵਿਧਾਇਕ ਇਹ ਕਹਿ ਬੈਠੇ ਕਿ ਇਹੋ ਜਿਹੇ ਹਾਦਸੇ ਤਾਂ ਹੁੰਦੇ ਹੀ ਰਹਿੰਦੇ ਹਨ। ਇਸ ਨੂੰ ਲੈ ਕੇ ਲੋਕਾਂ ਵਿਚ ਬਹੁਤ ਗੁੱਸਾ ਸੀ।

RELATED ARTICLES
POPULAR POSTS