ਬਹੁਤੇ ਮੰਤਰੀਆਂ ਨੇ ਕਿਹਾ ਕਿ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਸੁਣਦੇ ਉਨ੍ਹਾਂ ਦੀ ਗੱਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕਾਂਗਰਸੀ ਵਿਧਾਇਕਾਂ ਦੀ ਪਿਛਲੇ ਦਿਨੀਂ ਇਹੀ ਸ਼ਿਕਾਇਤ ਰਹੀ ਹੈ ਕਿ ਪ੍ਰਸ਼ਾਸਨਿਕ ਅਧਿਕਾਰੀ ਉਨ੍ਹਾਂ ਦੀ ਗੱਲ ਨਹੀਂ ਸੁਣਦੇ। ਇਸਦੇ ਚੱਲਦਿਆਂ ਹੁਣ ਮੰਤਰੀਆਂ ਨੇ ਵੀ ਪ੍ਰਸ਼ਾਸਨਿਕ ਅਧਿਕਾਰੀਆਂ ਖਿਲਾਫ ਆਪਣੀ ਨਰਾਜ਼ਗੀ ਜ਼ਾਹਰ ਕਰਨੀ ਸ਼ੁਰੂ ਕਰ ਦਿੱਤੀ ਹੈ। ਲੰਘੇ ਕੱਲ੍ਹ ਮੰਤਰੀ ਮੰਡਲ ਦੀ ਹੋਈ ਬੈਠਕ ਵਿਚ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਪਾਵਰ ਕੌਮ ਦਾ ਚੇਅਰਮੈਨ ਉਨ੍ਹਾਂ ਦੀ ਕੋਈ ਗੱਲ ਵੀ ਨਹੀਂ ਸੁਣਦਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਵੀ ਮੀਟਿੰਗ ਦੌਰਾਨ ਕੁਝ ਨਰਾਜ਼ ਹੀ ਦਿਸੇ। ਰੰਧਾਵਾ ਦਾ ਕਹਿਣਾ ਸੀ ਕਿ ਉਨ੍ਹਾਂ ‘ਤੇ ਗੈਂਗਸਟਰਾਂ ਨਾਲ ਮਿਲੇ ਹੋਣ ਦੇ ਆਰੋਪ ਲਗਾਏ ਜਾ ਰਹੇ ਹਨ, ਪਰ ਸਾਡੀ ਆਪਣੀ ਸਰਕਾਰ ਦੇ ਕਿਸੇ ਮੰਤਰੀ ਨੇ ਉਨ੍ਹਾਂ ਦੇ ਪੱਖ ਵਿਚ ਗੱਲ ਨਹੀਂ ਕੀਤੀ। ਇਸੇ ਦੌਰਾਨ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਆਪਣੀ ਸਰਕਾਰ ਤੋਂ ਨਰਾਜ਼ ਹੀ ਦਿਸੇ। ਉਨ੍ਹਾਂ ਡੀ.ਐਸ.ਪੀ. ਬਲਵਿੰਦਰ ਸਿੰਘ ਸੇਖੋਂ ‘ਤੇ ਆਰੋਪ ਲਗਾਏ ਕਿ ਉਹ ਉਨ੍ਹਾਂ ਨੂੰ ਧਮਕੀਆਂ ਦੇ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਅਜਿਹੇ ਅਫਸਰਾਂ ਨੂੰ ਕੈਪਟਨ ਸਰਕਾਰ ਵਿਚ ਅਹਿਮ ਅਹੁਦੇ ਦਿੱਤੇ ਹੋਏ ਹਨ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …