ਕੈਨੇਡਾ ਅਤੇ ਭਾਰਤ ‘ਚ ਹੋਵੇਗੀ ਖਿਤਾਬੀ ਟੱਕਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ ਅਤੇ ਇਹ ਹੁਣ ਆਖਰੀ ਪੜ੍ਹਾਅ ਵਿਚ ਪਹੁੰਚ ਗਿਆ। ਇਸ ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਭਲਕੇ 10 ਦਸੰਬਰ ਨੂੰ ਕੈਨੇਡਾ ਅਤੇ ਭਾਰਤ ਦੀਆਂ ਟੀਮਾਂ ਵਿਚਕਾਰ ਡੇਰਾ ਬਾਬਾ ਨਾਨਕ ਦੀ ਧਰਤੀ ‘ਤੇ ਖੇਡਿਆ ਜਾਣਾ ਹੈ। ਇਨ੍ਹਾਂ ਕਬੱਡੀ ਮੁਕਾਬਲਿਆਂ ਦੀ ਸ਼ੁਰੂਆਤ ਲੰਘੀ 1 ਦਸੰਬਰ ਨੂੰ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਹੋਈ ਸੀ। ਜ਼ਿਕਰਯੋਗ ਹੈ ਕਿ ਲੰਘੇ ਕੱਲ੍ਹ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਅਤੇ ਭਾਰਤ ਨੇ ਅਮਰੀਕਾ ਨੂੰ ਹਰਾ ਕੇ ਫਾਈਨਲ ‘ਚ ਥਾਂ ਬਣਾਈ ਸੀ।