23.4 C
Toronto
Wednesday, May 20, 2026
spot_img
Homeਪੰਜਾਬਬੰਬ ਧਮਾਕੇ ਦੇ ਮਾਮਲੇ 'ਚ ਜਗਤਾਰ ਸਿੰਘ ਹਵਾਰਾ ਬਰੀ

ਬੰਬ ਧਮਾਕੇ ਦੇ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਬਰੀ

ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਤਿਹਾੜ ਜੇਲ੍ਹ ਵਿਚ ਬੰਦ ਹੈ ਹਵਾਰਾ
ਲੁਧਿਆਣਾ/ਬਿਊਰੋ ਨਿਊਜ਼
ਸਾਲ 1995 ‘ਚ ਲੁਧਿਆਣਾ ਦੇ ਘੰਟਾ ਘਰ ਵਿਖੇ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਜਗਤਾਰ ਸਿੰਘ ਹਵਾਰਾ ਨੂੰ ਅਦਾਲਤ ਵੱਲੋਂ ਬਰੀ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ, ਇਸ ਬੰਬ ਧਮਾਕੇ ‘ਚ ਕਈ ਵਿਅਕਤੀ ਜ਼ਖ਼ਮੀ ਹੋ ਗਏ ਸਨ। ਘਟਨਾ ਸਮੇਂ ਪੁਲਿਸ ਵੱਲੋਂ ਇਸ ਮਾਮਲੇ ‘ਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ ਪਰ ਬਾਅਦ ਵਿਚ ਜਗਤਾਰ ਸਿੰਘ ਹਵਾਰਾ ਨੂੰ ਇਸ ਮਾਮਲੇ ‘ਚ ਨਾਮਜ਼ਦ ਕਰ ਦਿੱਤਾ ਗਿਆ ਸੀ। ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਇਸ ਮਾਮਲੇ ‘ਚ ਬਹਿਸ ਪਿਛਲੀਆਂ ਤਰੀਕਾਂ ‘ਤੇ ਮੁਕੰਮਲ ਕਰ ਲਈ ਗਈ ਸੀ ਅਤੇ ਮਾਣਯੋਗ ਜੱਜ ਵੱਲੋਂ ਸੁਣਾਏ ਗਏ ਫ਼ੈਸਲੇ ‘ਚ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਹਵਾਰਾ ਇਸ ਵੇਲੇ ਦਿੱਲੀ ਦੀ ਤਿਹਾੜ ਜੇਲ੍ਹ ਵਿਖੇ ਨਜ਼ਰਬੰਦ ਹੈ।

RELATED ARTICLES
POPULAR POSTS