6.1 C
Toronto
Friday, May 22, 2026
spot_img
Homeਪੰਜਾਬਪੰਜਾਬ ਸਰਕਾਰ ਦਾ ਨਿਕਲਣ ਲੱਗਾ ਦੀਵਾਲਾ

ਪੰਜਾਬ ਸਰਕਾਰ ਦਾ ਨਿਕਲਣ ਲੱਗਾ ਦੀਵਾਲਾ

ਚੰਡੀਗੜ੍ਹ ‘ਚ ਮਨਪ੍ਰੀਤ ਬਾਦਲ ਦੇ ‘ਭਿਖਾਰੀ’ ਵਾਲੇ ਲੱਗੇ ਪੋਸਟਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਸਰਕਾਰ ਦਾ ਵੀ ਦਿਨੋਂ ਦਿਨ ਦੀਵਾਲਾ ਨਿਕਲਦਾ ਜਾ ਰਿਹਾ ਹੈ। ਇਸ ਮਹੀਨੇ ਪੰਜਾਬ ਸਰਕਾਰ ਦੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਅਜੇ ਤੱਕ ਤਨਖਾਹ ਨਹੀਂ ਮਿਲੀ। ਇਸ ਤੋਂ ਅੱਕ ਕੇ ਅੱਜ ਤਕਨੀਕੀ ਸਿੱਖਿਆ ਵਿਭਾਗ ਦੇ ਮੁਲਾਜ਼ਮਾਂ ਨੇ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਦੇ 6 ਵਿਭਾਗਾਂ ਵਲੋਂ ਤਨਖਾਹਾਂ ਨਾ ਮਿਲਣ ਕਰਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਜ਼ਬਰਦਸਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਚੱਲਦਿਆਂ ਪੰਜਾਬ ਤਕਨੀਕੀ ਸਿੱਖਿਆ ਵਿਭਾਗ ਦੇ ਚੰਡੀਗੜ੍ਹ ਸਥਿਤ ਦਫਤਰ ਦੇ ਬਾਹਰ ਮਨਪ੍ਰੀਤ ਬਾਦਲ ਦੀ ‘ਭਿਖਾਰੀ’ ਦੇ ਰੂਪ ਵਿਚ ਫੋਟੋ ਵੀ ਲਗਾ ਦਿੱਤੀ ਗਈ। ਯਾਦ ਰਹੇ ਕਿ ਪਿਛਲੇ ਦਿਨੀਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਪੰਜਾਬ ਵਿੱਚ ਮਾੜੇ ਆਰਥਿਕ ਹਾਲਾਤ ਹੋਣ ਦੇ ਬਾਵਜੂਦ ਤਨਖਾਹਾਂ ਸਮੇਂ ਸਿਰ ਦੇਣ ਦਾ ਵਾਅਦਾ ਕੀਤਾ ਸੀ। ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਕਾਤ ਵੀ ਕੀਤੀ ਸੀ। ਇਸ ਦੇ ਬਾਵਜੂਦ ਸਰਕਾਰ ਤਨਖਾਹਾਂ ਦਾ ਪ੍ਰਬੰਧ ਨਹੀਂ ਕਰ ਸਕੀ।

RELATED ARTICLES
POPULAR POSTS