ਜਦ ਤੱਕ ਸਵਾਲਾਂ ਦੇ ਜਵਾਬ ਨਹੀਂ ਮਿਲਦੇ, ਰਾਜ ਸਭਾ ‘ਚ ਨਹੀਂ ਕਰਾਂਗੇ ਹਮਾਇਤ
ਨਵੀਂ ਦਿੱਲੀ/ਬਿਊਰੋ ਨਿਊਜ਼
ਨਾਗਰਿਕਤਾ ਸੋਧ ਬਿੱਲ ਲੰਘੀ ਦੇਰ ਰਾਤ ਲੋਕ ਸਭਾ ਵਿਚ ਪਾਸ ਹੋ ਗਿਆ ਅਤੇ ਸ਼ਿਵ ਸੈਨਾ ਨੇ ਵੀ ਇਸਦਾ ਸਮਰਥਨ ਕੀਤਾ ਸੀ। ਇਸ ਸਬੰਧੀ ਹੁਣ ਸ਼ਿਵ ਸੈਨਾ ਦਾ ਕਹਿਣਾ ਹੈ ਕਿ ਜਦ ਤੱਕ ਲੋਕ ਸਭਾ ਵਿਚ ਪੁੱਛੇ ਗਏ ਸਾਡੇ ਸਵਾਲਾਂ ਦਾ ਜਵਾਬ ਨਹੀਂ ਮਿਲਦਾ, ਉਦੋਂ ਤੱਕ ਅਸੀਂ ਇਸ ਬਿੱਲ ਦਾ ਰਾਜ ਸਭਾ ਵਿਚ ਸਮਰਥਨ ਨਹੀਂ ਕਰਾਂਗੇ। ਮਹਾਰਾਸ਼ਟਰ ਦੇ ਮੁੱਖ ਮੰਤਰੀ ਉਦਵ ਠਾਕਰੇ ਨੇ ਕਿਹਾ ਕਿ ਅਸੀਂ ਇਹ ਧਾਰਨਾ ਬਦਲਣਾ ਚਾਹੁੰਦੇ ਹਾਂ ਕਿ ਬਿੱਲ ਦਾ ਸਮਰਥਨ ਕਰਨ ਵਾਲੇ ਅਤੇ ਭਾਜਪਾ ਹੀ ਦੇਸ਼ ਭਗਤ ਹੈ। ਉਨ੍ਹਾਂ ਕਿਹਾ ਕਿ ਇਹ ਵੀ ਇਕ ਭਰਮ ਹੈ ਕਿ ਭਾਜਪਾ ਨੂੰ ਹੀ ਦੇਸ਼ ਦੀ ਫਿਕਰ ਹੈ। ਉਦਵ ਨੇ ਕਿਹਾ ਕਿ ਉਨ੍ਹਾਂ ਨੇ ਰਾਜਸਭਾ ਵਿਚ ਨਾਗਰਿਕਤਾ ਸੋਧ ਬਿੱਲ ਵਿਚ ਕੁੱਝ ਬਦਲਾਅ ਦੇ ਸੁਝਾਅ ਦਿੱਤੇ ਹਨ, ਜਿਨ੍ਹਾਂ ਨੂੰ ਸਰਕਾਰ ਗੰਭੀਰਤਾ ਨਾਲ ਲਵੇ।
Check Also
‘ਡੰਕੀ ਰੂਟ’ ਮਾਮਲੇ ਵਿਚ ਈਡੀ ਵਲੋਂ ਪੰਜਾਬ ਅਤੇ ਹਰਿਆਣਾ ਵਿਚ ਨਵੇਂ ਸਿਰਿਓਂ ਜਾਂਚ ਸ਼ੁਰੂ
ਈਡੀ ਨੇ ਪਹਿਲਾਂ ਵੀ ਦੋ ਦਿਨ ਕੀਤੀ ਸੀ ਜਾਂਚ ਜਲੰਧਰ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ …