ਦੋਸ਼ੀ ਨੇ ਕਿਹਾ – ਦਿੱਲੀ ‘ਚ ਪ੍ਰਦੂਸ਼ਣ ਕਰਕੇ ਲੋਕਾਂ ਦੀ ਉਮਰ ਘਟ ਰਹੀ ਹੈ, ਫਿਰ ਸਾਨੂੰ ਫਾਂਸੀ ਕਿਉਂ
ਨਵੀਂ ਦਿੱਲੀ/ਬਿਊਰੋ ਨਿਊਜ਼
ਨਿਰਭੈਯਾ ਜਬਰ ਜਨਾਹ ਮਾਮਲੇ ਵਿਚ 4 ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਮਿਲੀ ਹੋਈ ਹੈ। ਹੁਣ ਉਨ੍ਹਾਂ ਵਿਚੋਂ ਇਕ ਨੇ ਸੁਪਰੀਮ ਕੋਰਟ ਵਿਚ ਪੁਨਰ ਵਿਚਾਰ ਲਈ ਪਟੀਸ਼ਨ ਦਾਖਲ ਕੀਤੀ ਹੈ। ਅਕਸ਼ੇ ਨਾਮ ਦੇ ਇਸ ਦੋਸ਼ੀ ਨੇ ਆਪਣੀ ਪਟੀਸ਼ਨ ਵਿਚ ਕਿਹਾ ਕਿ ਜਦ ਦਿੱਲੀ ਵਿਚ ਪ੍ਰਦੂਸ਼ਣ ਕਰਕੇ ਹੀ ਲੋਕਾਂ ਦੀ ਉਮਰ ਘਟ ਰਹੀ ਹੈ ਤਾਂ ਸਾਨੂੰ ਫਾਂਸੀ ਕਿਉਂ ਦਿੱਤੀ ਜਾ ਰਹੀ ਹੈ। ਪਟੀਸ਼ਨ ਵਿਚ ਕਿਹਾ ਗਿਆ ਦਿੱਲੀ ਅਤੇ ਐਨ.ਸੀ.ਆਰ. ਦੇ ਪਾਣੀ ਅਤੇ ਹਵਾ ਵਿਚ ਜ਼ਹਿਰ ਘੁਲਣ ਦੀ ਪੁਸ਼ਟੀ ਕੇਂਦਰ ਸਰਕਾਰ ਨੇ ਖੁਦ ਆਪਣੀ ਰਿਪੋਰਟ ਵਿਚ ਕੀਤੀ ਹੈ। ਜ਼ਿਕਰਯੋਗ ਹੈ ਕਿ 16 ਦਸੰਬਰ 2012 ਨੂੰ ਦਿੱਲੀ ਵਿਚ ਨਿਰਭੈਯਾ ਜਬਰ ਜਨਾਹ ਮਾਮਲਾ ਸਾਹਮਣੇ ਆਇਆ ਸੀ। 23 ਸਾਲਾਂ ਦੀ ਪੈਰਾ ਮੈਡੀਕਲ ਦੀ ਵਿਦਿਆਰਥਣ ਜਬਰ ਜਨਾਹ ਦਾ ਸ਼ਿਕਾਰ ਹੋਈ ਸੀ। ਇਸ ਵਿਦਿਆਰਥਣ ਦੀ ਮਾਰਕੁੱਟ ਵੀ ਕੀਤੀ ਕੀਤੀ ਗਈ ਅਤੇ ਬਾਅਦ ਵਿਚ ਉਸਦੀ ਮੌਤ ਹੋ ਗਈ ਸੀ। ਇਸ ਮਾਮਲੇ ਵਿਚ ਸੁਪਰੀਮ ਕੋਰਟ ਨੇ ਮੁਕੇਸ਼, ਪਵਨ, ਵਿਨੇ ਅਤੇ ਅਕਸ਼ੇ ਨਾਮ ਦੇ ਵਿਅਕਤੀਆਂ ਨੂੰ ਫਾਂਸੀ ਦੀ ਸਜ਼ਾ ਸੁਣਾਈ ਹੋਈ ਹੈ।
Check Also
ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਦੌਰਾਨ ਹੁਣ ਤੱਕ 69 ਮੌਤਾਂ ਅਤੇ ਕਰੋੜਾਂ ਰੁਪਏ ਦਾ ਨੁਕਸਾਨ
ਪੰਜਾਬ ਦੇ ਵੀ ਕਈ ਜ਼ਿਲ੍ਹਿਆਂ ’ਚ ਮੀਂਹ ਨੂੰ ਲੈ ਕੇ ਅਲਰਟ ਚੰਡੀਗੜ੍ਹ/ਬਿਊਰੋ ਨਿਊਜ਼ ਹਿਮਾਚਲ …