15.6 C
Toronto
Tuesday, September 8, 2026
spot_img
Homeਭਾਰਤਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ

ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤ

ਮੇਕ ਇਨ ਇੰਡੀਆ ਤੋਂ ਜਬਰ ਜਨਾਹ ਵੱਲ ਵੱਧ ਰਿਹੈ ਭਾਰਤਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਸਦਨ ‘ਚ ਭਾਜਪਾ ਨੂੰ ਘੇਰਿਆ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਵਿਚ ਕਾਂਗਰਸੀ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਆਪੇ ਤੋਂ ਬਾਹਰ ਹੋ ਗਏ ਅਤੇ ਉਨ੍ਹਾਂ ਕਿਹਾ ਕਿ ਹੁਣ ਭਾਰਤ ‘ਮੇਕ ਇਨ ਇੰਡੀਆ ਤੋਂ ਰੇਪ ਇਨ ਇੰਡੀਆ’ ਵੱਲ ਰਿਹਾ ਹੈ। ਅਜਿਹੇ ਬਿਆਨ ਕਰਕੇ ਚੌਧਰੀ ਦਾ ਵਿਰੋਧ ਵੀ ਹੋ ਰਿਹਾ ਹੈ। ਇਸ ਤੋਂ ਪਹਿਲਾਂ ਰਾਹੁਲ ਗਾਂਧੀ ਨੇ ਵੀ ਭਾਰਤ ਨੂੰ ਦੁਨੀਆ ਦੀ ਰੇਪ ਕੈਪੀਟਲ ਦੱਸਿਆ ਸੀ।
ਮਹਿਲਾ ਸੁਰੱਖਿਆ ਦੇ ਮੁੱਦੇ ‘ਤੇ ਬੋਲਦੇ ਹੋਏ ਕਾਂਗਰਸ ਸੰਸਦ ਮੈਂਬਰ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹਰ ਮੁੱਦੇ ‘ਤੇ ਖੂਬ ਬੋਲਦੇ ਹਨ ਪਰੰਤੂ ਮਹਿਲਾਵਾਂ ਖਿਲਾਫ ਅਪਰਾਧ ਦੇ ਮਾਮਲਿਆਂ ‘ਤੇ ਉਨ੍ਹਾਂ ਨੇ ਚੁੱਪੀ ਸਾਧ ਰੱਖੀ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿਚ ਕਠੂਆ ਤੋਂ ਓਨਾਵ ਤੱਕ ਹਰ ਦਿਨ ਇਕ ਤੋਂ ਬਾਅਦ ਇਕ ਸਮੂਹਿਕ ਜਬਰ ਜਨਾਹ ਦੀਆਂ ਘਟਨਾਵਾਂ ਹੋ ਰਹੀਆਂ ਹਨ, ਪਰ ਬਹੁਤ ਘੱਟ ਦੋਸ਼ੀਆਂ ਨੂੰ ਸਜ਼ਾ ਮਿਲਦੀ ਹੈ।

RELATED ARTICLES
POPULAR POSTS