ਸੀ.ਬੀ.ਆਈ. ਅਦਾਲਤ ਨੇ ਜੱਜ ਬਦਲਣ ਵਾਲੀ ਪਟੀਸ਼ਨ ਕੀਤੀ ਖਾਰਜ
ਪੰਚਕੂਲਾ/ਬਿਊਰੋ ਨਿਊਜ਼
ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਅੱਜ ਸੀ.ਬੀ.ਆਈ. ਅਦਾਲਤ ਨੇ ਵੱਡਾ ਝਟਕਾ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਅਦਾਲਤ ਨੇ ਬਚਾਅ ਪੱਖ ਵਲੋਂ ਜੱਜ ਬਦਲਣ ਲਈ ਲਗਾਈ ਗਈ ਪਟੀਸ਼ਨ ਖਾਰਜ ਕਰ ਦਿੱਤੀ ਹੈ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 14 ਦਸੰਬਰ ਨੂੰ ਹੋਵੇਗੀ। ਰਾਮ ਰਹੀਮ ਨੂੰ ਵੀਡੀਓ ਕਾਨਫਰੰਸ ਰਾਹੀਂ ਪੇਸ਼ ਕੀਤਾ ਅਤੇ ਦੂਜੇ ਦੋਸ਼ੀ ਸਿੱਧੇ ਰੂਪ ਵਿਚ ਅਦਾਲਤ ਵਿਚ ਪੇਸ਼ ਕੀਤੇ। ਜ਼ਿਕਰਯੋਗ ਹੈ ਕਿ ਰਾਮ ਰਹੀਮ ਦੇ ਇਕ ਸਹਿਯੋਗੀ ਕ੍ਰਿਸ਼ਨ ਲਾਲ ਨੇ ਪਟੀਸ਼ਨ ਲਗਾ ਕੇ ਮੰਗ ਕੀਤੀ ਸੀ ਕਿ ਰਣਜੀਤ ਹੱਤਿਆਕਾਂਡ ਮਾਮਲੇ ਵਿਚ ਡੇਰੇ ਦੇ ਪ੍ਰਬੰਧਕ ਚੀਫ ਜਸਟਿਸ ਜਗਦੀਪ ਸਿੰਘ ਕੋਲੋਂ ਇਸ ਮਾਮਲੇ ਵਿਚ ਸੁਣਵਾਈ ਨਹੀਂ ਕਰਵਾਉਣਾ ਚਾਹੁੰਦੇ ਅਤੇ ਚੀਫ ਜਸਟਿਸ ਜਗਦੀਪ ਸਿੰਘ ਦੀ ਬਦਲੀ ਕਰ ਦਿੱਤੀ ਜਾਵੇ। ਧਿਆਨ ਰਹੇ ਕਿ ਰਾਮ ਰਹੀਮ ਖਿਲਾਫ ਪਹਿਲਾਂ ਵੀ ਦੋ ਮਾਮਲਿਆਂ ਵਿਚ ਚੀਫ ਜਸਟਿਸ ਜਗਦੀਪ ਸਿੰਘ ਨੇ ਸਜ਼ਾ ਸੁਣਾਈ ਸੀ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਲੰਘੇ ਕੱਲ੍ਹ ਹਨੀਪ੍ਰੀਤ ਨੇ ਵੀ ਰਾਮ ਰਹੀਮ ਨਾਲ ਮੁਲਾਕਾਤ ਕੀਤੀ ਅਤੇ ਉਹ ਡੇਰਾ ਮੁਖੀ ਨੂੰ ਦੇਖ ਕੇ ਭੁੱਬਾਂ ਮਾਰ ਕੇ ਰੋਣ ਲੱਗ ਪਈ ਸੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …