17.5 C
Toronto
Tuesday, September 16, 2025
spot_img
Homeਪੰਜਾਬਆਮ ਆਦਮੀ ਪਾਰਟੀ ਦਾ ਵਫਦ ਡੀ.ਜੀ.ਪੀ. ਪੰਜਾਬ ਨੂੰ ਮਿਲਿਆ

ਆਮ ਆਦਮੀ ਪਾਰਟੀ ਦਾ ਵਫਦ ਡੀ.ਜੀ.ਪੀ. ਪੰਜਾਬ ਨੂੰ ਮਿਲਿਆ

ਪੁਲਿਸ ਨੂੰ ਸਿਆਸਤਦਾਨਾਂ ਦੀ ਚੁੰਗਲ ‘ਚੋਂ ਮੁਕਤ ਕਰਾਉਣ ਦੀ ਕੀਤੀ ਮੰਗ
ਚੰਡੀਗੜ੍ਹ/ਬਿਊਰੋ ਨਿਊਜ਼ 
ਪੰਜਾਬ ਅੰਦਰ ਦਿਨੋ-ਨ ਨਿੱਘਰਦੀ ਜਾ ਰਹੀ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ  ਦਾ ਵਫ਼ਦ ਅੱਜ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੂੰ ਮਿਲਿਆ। ਡੀਜੀਪੀ ਨੂੰ ਮੰਗ ਪੱਤਰ ਸੌਂਪਣ ਤੋਂ ਬਾਅਦ ਹਰਪਾਲ ਚੀਮਾ ਨੇ ਕਿਹਾ ਕਿ ਉਨ੍ਹਾਂ ਡੀਜੀਪੀ ਕੋਲ ਪੰਜਾਬ ਪੁਲਿਸ ਦੇ ਕਾਂਗਰਸੀਕਰਨ ਹੋ ਜਾਣ ਦਾ ਮੁੱਦਾ ਚੁੱਕਿਆ ਤੇ ਪੁਲਿਸਤੰਤਰ ਨੂੰ ਸਿਆਸਤਦਾਨਾਂ ਦੀ ਚੁੰਗਲ ‘ਚੋਂ ਮੁਕਤ ਕਰਾਉਣ ਦੀ ਮੰਗ ਰੱਖੀ। ਚੀਮਾ ਨੇ ਕਿਹਾ ਕਿ ਸੂਬੇ ‘ਚ ਸੱਤਾਧਾਰੀਆਂ ਤੇ ਪੁਲਿਸ ਦੀ ਸਰਪ੍ਰਸਤੀ ਬਗੈਰ ਕੋਈ ਵੀ ਮਾਫ਼ੀਆ, ਗੈਂਗਸਟਰ, ਨਸ਼ਾ ਤਸਕਰ ਤੇ ਸਮਾਜ ਵਿਰੋਧੀ ਤੱਤ ਸਿਰ ਨਹੀਂ ਚੁੱਕ ਸਕਦੇ। ਉਨ੍ਹਾਂ ਕਿਹਾ ਕਿ ਗੈਂਗਸਟਰ ਦੀ ਪੁਸ਼ਤਪਨਾਹੀ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਤੇ ਸੁਖਬੀਰ ਬਾਦਲ ਦਰਮਿਆਨ ਜੋ ਬਿਆਨਬਾਜ਼ੀ ਚੱਲ ਰਹੀ ਹੈ, ਉਸ ਤੋਂ ਸਾਫ਼ ਹੈ ਕਿ ਅਕਾਲੀ ਤੇ ਕਾਂਗਰਸੀ ਦੋਵੇਂ ਧਿਰਾਂ ਗੈਂਗਸਟਰਾਂ ਤੇ ਸਮਾਜ ਵਿਰੋਧੀ ਤੱਤਾਂ ਨੂੰ ਪੂਰੀ ਸਰਪ੍ਰਸਤੀ ਦਿੰਦੀਆਂ ਹਨ।

RELATED ARTICLES
POPULAR POSTS