18.1 C
Toronto
Wednesday, September 16, 2026
spot_img
Homeਪੰਜਾਬਪੰਜਾਬ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਅੱਜ ਹੋਈ ਮੀਟਿੰਗ

ਪੰਜਾਬ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਅੱਜ ਹੋਈ ਮੀਟਿੰਗ

ਪੰਜਾਬ ਕਾਂਗਰਸ ਦੇ ਮੰਤਰੀਆਂ ਤੇ ਵਿਧਾਇਕਾਂ ਦੀ ਅੱਜ ਹੋਈ ਮੀਟਿੰਗ14 ਦਸੰਬਰ ਨੂੰ ਮੋਦੀ ਦੀ ਜਾਨ ਨੂੰ ਰੋਣਗੇ ਕਾਂਗਰਸੀ

ਚੰਡੀਗੜ੍ਹ/ਬਿਊਰੋ ਨਿਊਜ਼ 
ਪੰਜਾਬ ਕਾਂਗਰਸ ਦੇ ਮੰਤਰੀਆਂ, ਵਿਧਾਇਕਾਂ ਤੇ ਹਲਕਾ ਇੰਚਾਰਜ ਦੀ ਅੱਜ ਚੰਡੀਗੜ੍ਹ ਵਿਚ ਮੀਟਿੰਗ ਹੋਈ ਮੀਟਿੰਗ ਵਿੱਚ 14 ਦਸੰਬਰ ਨੂੰ ਦਿੱਲੀ ਵਿੱਚ ਕਾਂਗਰਸ ਵੱਲੋਂ ਕੇਂਦਰ ਸਰਕਾਰ ਖਿਲਾਫ਼ ਰੈਲੀ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਬਾਰੇ ਕੈਬਨਿਟ ਮੰਤਰੀ ਗੁਰਪ੍ਰੀਤ ਕਾਂਗੜ ਨੇ ਕਿਹਾ ਕਿ 14 ਦਸੰਬਰ ਨੂੰ ਦਿੱਲੀ ਜਾ ਕੇ ਮੋਦੀ ਦੀ ਜਾਨ ਨੂੰ ਰੋਵਾਂਗੇ।ਉਨ੍ਹਾਂ ਕਿਹਾ ਕਿ  ਕੇਂਦਰ ਸਰਕਾਰ ਨੇ ਪੰਜਾਬ ਦੇ ਫੰਡ ਰੋਕੇ ਹੋਏ ਹਨ ਅਤੇ ਇਸ ਨਾਲ ਸੂਬੇ ਦੇ ਵਿਕਾਸ ‘ਤੇ ਅਸਰ ਪੈ ਰਿਹਾ ਹੈ। ਇਸ ਮੌਕੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਵੀ ਪੰਜਾਬ ਦੀ ਆਰਥਿਕ ਹਾਲਤ ਨੂੰ ਲੈ ਕੇ ਕੇਂਦਰ ਸਰਕਾਰ ਦੀ ਹੀ ਅਲੋਚਨਾ ਕੀਤੀ। ਭੂਸ਼ਣ ਨੇ ਕਿਹਾ ਕਿ ਆਰਥਿਕ ਹਾਲਾਤ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਜੀਐਸਟੀ ਦੇ ਪੈਸੇ ਹਾਲੇ ਤੱਕ ਨਹੀਂ ਦਿੱਤੇ ਗਏ ਅਤੇ ਮੋਦੀ ਸਰਕਾਰ ਪੰਜਾਬ ਨਾਲ ਪੱਖਪਾਤ ਕਰ ਰਹੀ ਹੈ।

RELATED ARTICLES
POPULAR POSTS