ਬਿੱਟੂ ਨੇ ਕਿਹਾ – ਕਾਂਗਰਸੀ ਅਤੇ ਅਕਾਲੀਆਂ ਦੋਵਾਂ ‘ਤੇ ਹੀ ਕਰਾਂਗਾ ਮਾਣਹਾਨੀ ਦਾ ਕੇਸ
ਬਠਿੰਡਾ/ਬਿਊਰੋ ਨਿਊਜ਼
ਗੈਂਗਸਟਰ ਹਰਜਿੰਦਰ ਸਿੰਘ ਬਿੱਟੂ ਦੀ ਫੋਟੋ ਅੱਜ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ। ਕਾਂਗਰਸੀ ਆਗੂਆਂ ਨੇ ਹਰਜਿੰਦਰ ਬਿੱਟੂ ਦੀ ਉਹ ਫੋਟੋ ਜਾਰੀ ਕੀਤੀ ਜਿਸ ਵਿਚ ਉਹ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਬਾਦਲ ਨਾਲ ਦਿਖਾਈ ਦੇ ਰਹੇ ਹਨ। ਇਸ ਦੇ ਨਾਲ ਹੀ ਅਕਾਲੀਆਂ ਨੇ ਵੀ ਹਰਜਿੰਦਰ ਬਿੱਟੂ ਦੀ ਉਹ ਫੋਟੋ ਜਾਰੀ ਕਰ ਦਿੱਤੀ ਜਿਸ ਵਿਚ ਕੈਪਟਨ ਅਮਰਿੰਦਰ ਉਸ ਨੂੰ ਸਨਮਾਨਤ ਕਰ ਰਹੇ ਹਨ।
ਇਸ ਦੇ ਚੱਲਦਿਆਂ ਹਰਜਿੰਦਰ ਸਿੰਘ ਬਿੱਟੂ ਸਰਪੰਚ ਨੇ ਕਿਹਾ ਹੈ ਕਿ ਕੈਪਟਨ ਨੇ ਉਸ ‘ਤੇ ਗੈਂਗਸਟਰ ਹੋਣ ਦੇ ਝੂਠੇ ਇਲਜ਼ਾਮ ਲਾਏ ਹਨ। ਅਦਾਲਤ ਨੇ ਉਸ ਨੂੰ ਸਾਰੇ ਕੇਸਾਂ ਵਿੱਚੋਂ ਬਾਇੱਜ਼ਤ ਬਰੀ ਕੀਤਾ ਹੈ। ਬਿੱਟੂ ਨੇ ਕਿਹਾ ਹੈ ਕਿ ਉਹ ਕੈਪਟਨ ਤੇ ਅਕਾਲੀਆਂ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰੇਗਾ। ਉਸ ਨੇ ਇਹ ਵੀ ਇਲਜ਼ਾਮ ਲਾਇਆ ਕਿ ਪੁਲਿਸ ਉਸ ਦੇ ਘਰ ਬਿਨਾ ਵਜ੍ਹਾ ਛਾਪੇ ਮਾਰ ਰਹੀ ਹੈ।
Check Also
ਸਿੱਖ ਪੰਥ ਅੰਦਰ ਸਿੰਘ ਸਾਹਿਬਾਨ ਤੇ ਹਰ ਜਥੇਬੰਦੀ ਦਾ ਸਤਿਕਾਰ ਕਾਇਮ ਰੱਖਿਆ ਜਾਵੇਗਾ
ਐਡਵੋਕੇਟ ਧਾਮੀ ਨੇ ਕਿਹਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ ਬਾਰੇ ਵੀ …