Breaking News
Home / ਭਾਰਤ / ਭਾਰਤ ਨੇ ਜਿੱਤਿਆ ਅੰਤਰਰਾਸ਼ਟਰੀ ਕਬੱਡੀ ਕੱਪ

ਭਾਰਤ ਨੇ ਜਿੱਤਿਆ ਅੰਤਰਰਾਸ਼ਟਰੀ ਕਬੱਡੀ ਕੱਪ

ਕੈਨੇਡਾ ਨੂੰ ਮਿਲਿਆ ਦੂਜਾ ਸਥਾਨ

ਡੇਰਾ ਬਾਬਾ ਨਾਨਕ/ਬਿਊਰੋ ਨਿਊਜ਼    
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਅੰਤਰਰਾਸ਼ਟਰੀ ਕਬੱਡੀ ਕੱਪ ਦਾ ਅੱਜ ਫਾਈਨਲ ਮੁਕਾਬਲਾ ਡੇਰਾ ਬਾਬਾ ਨਾਨਕ ਵਿਖੇ ਭਾਰਤ ਅਤੇ ਕੈਨੇਡਾ ਦੀਆਂ ਟੀਮਾਂ ਵਿਚਕਾਰ ਖੇਡਿਆ ਗਿਆ। ਫਾਈਨਲ ਮੁਕਾਬਲੇ ‘ਚ ਭਾਰਤ ਨੇ ਕੈਨੇਡਾ ਨੂੰ ਵੱਡੇ ਫਰਕ ਨਾਲ ਮਾਤ ਦਿੱਤੀ। ਇਸ ਮੈਚ ਵਿਚ ਭਾਰਤ ਦੇ 64 ਅੰਕ ਸਨ ਅਤੇ ਕੈਨੇਡਾ ਨੂੰ ਸਿਰਫ 19 ਅੰਕ ਹੀ ਮਿਲੇ। ਇਸ ਤੋਂ ਪਹਿਲਾਂ ਅਮਰੀਕਾ ਦੀ ਟੀਮ ਨੇ ਇੰਗਲੈਂਡ ਨੂੰ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ। ਫਾਈਨਲ ਮੁਕਾਬਲੇ ਮੌਕੇ ਖੇਡ ਮੰਤਰੀ ਗੁਰਮੀਤ ਸਿੰਘ ਸੋਢੀ, ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਤੇ ਸੁਖਜਿੰਦਰ ਸਿੰਘ ਰੰਧਾਵਾ ਵੀ ਹਾਜ਼ਰ ਰਹੇ। ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਪਾਕਿਸਤਾਨ ਦੀ ਟੀਮ ਨੂੰ ਪੰਜਾਬ ਸਰਕਾਰ ਵੱਲੋਂ ਸੱਦਾ ਭੇਜਿਆ ਗਿਆ ਸੀ ਪਰ ਭਾਰਤ ਸਰਕਾਰ ਦੇ ਪੱਧਰ ‘ਤੇ ਉਨ੍ਹਾਂ ਨੂੰ ਇਜਾਜ਼ਤ ਨਹੀਂ ਮਿਲੀ। ਰਾਣਾ ਸੋਢੀ ਨੇ ਨਾਲ ਹੀ ਕਿਹਾ ਕਿ ਇਸ ਵਿਸ਼ਵ ਕਬੱਡੀ ਕੱਪ ਨੂੰ ਹਰ ਸਾਲ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਕਬੱਡੀ ਟੁਰਮਨਾਮੈਂਟ ਜਿੱਤਣ ਵਾਲੀ ਭਾਰਤੀ ਟੀਮ ਨੂੰ 25 ਲੱਖ ਰੁਪਏ, ਦੂਜੇ ਸਥਾਨ ‘ਤੇ ਰਹਿਣ ਵਾਲੀ ਕੈਨੇਡਾ ਦੀ ਟੀਮ ਨੂੰ 15 ਲੱਖ ਰੁਪਏ ਅਤੇ ਤੀਜੇ ਸਥਾਨ ‘ਤੇ ਰਹਿਣ ਵਾਲੀ ਅਮਰੀਕਾ ਦੀ ਟੀਮ ਨੂੰ 10 ਲੱਖ ਰੁਪਏ ਦਿੱਤੇ ਗਏ।

Check Also

‘ਆਪ’ ਆਗੂ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 8 ਮਈ ਤੱਕ ਵਧੀ

ਸ਼ਰਾਬ ਘੁਟਾਲਾ ਮਾਮਲੇ 23 ਫਰਵਰੀ 2023 ਨੂੰ ਕੀਤਾ ਗਿਆ ਸੀ ਗਿ੍ਰਫ਼ਤਾਰ ਨਵੀਂ ਦਿੱਲੀ/ਬਿਊਰੋ ਨਿਊਜ਼ : …