ਪੁਲਿਸ ਅਧਿਕਾਰੀ ਸਮੇਤ 6 ਵਿਅਕਤੀਆਂ ਦੀ ਮੌਤ
ਵਾਸ਼ਿੰਗਟਨ/ਬਿਊਰੋ ਨਿਊਜ਼
ਅਮਰੀਕਾ ਦੇ ਨਿਊਜਰਸੀ ਵਿਚ ਮੰਗਲਵਾਰ ਨੂੰ ਬੰਦੂਕਧਾਰੀਆਂ ਅਤੇ ਪੁਲਿਸ ਵਿਚਕਾਰ ਚਾਰ ਘੰਟੇ ਤੱਕ ਫਾਇਰਿੰਗ ਹੋਈ। ਇਸ ਦੌਰਾਨ ਇਕ ਪੁਲਿਸ ਅਧਿਕਾਰੀ ਅਤੇ ਦੋ ਸ਼ੱਕੀਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਿਊਜਰਸੀ ਸਿਟੀ ਵਿਚ ਦੋ ਵੱਖ-ਵੱਖ ਥਾਵਾਂ ‘ਤੇ ਫਾਇਰਿੰਗ ਹੋਈ। ਸਭ ਤੋਂ ਪਹਿਲਾਂ ਕਬਰਰਿਸਤਾਨ ਵਿਚ ਗੋਲੀ ਚੱਲੀ ਅਤੇ ਹਮਲਾਵਰਾਂ ਨੇ ਇਕ ਪੁਲਿਸ ਅਧਿਕਾਰੀ ਨੂੰ ਗੋਲੀ ਮਾਰ ਦਿੱਤੀ, ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ। ਇਸ ਤੋਂ ਬਾਅਦ ਹਮਲਾਵਰ ਇਕ ਸੁਪਰ ਮਾਰਕੀਟ ਵਿਚ ਦਾਖਲ ਹੋ ਗਏ, ਜਿੱਥੇ ਕਰੀਬ ਚਾਰ ਘੰਟੇ ਪੁਲਿਸ ਅਤੇ ਹਮਲਾਵਰਾਂ ਵਿਚ ਮੁਕਾਬਲਾ ਹੋਇਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅਪਰੇਸ਼ਨ ਤੋਂ ਬਾਅਦ ਸੁਪਰ ਮਾਰਕੀਟ ਵਿਚੋਂ 5 ਲਾਸ਼ਾਂ ਮਿਲੀਆਂ ਹਨ, ਜਿਨ੍ਹਾਂ ਵਿਚੋਂ ਦੋ ਲਾਸ਼ਾਂ ਹਮਲਾਵਰਾਂ ਦੀਆਂ ਹੀ ਹਨ। ਪੁਲਿਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਇਹ ਕੋਈ ਅੱਤਵਾਦੀ ਹਮਲਾ ਨਹੀਂ ਹੈ।
Check Also
ਰੂਸ ਨੇ ਯੂਕਰੇਨ ’ਤੇ ਬੈਲਿਸਟਿਕ ਮਿਜ਼ਾਈਲ ਦਾਗ ਕੇ ਕੀਤੀ ਟੈਸਟਿੰਗ
ਪੂਤਿਨ ਦੀ ਧਮਕੀ : ਯੂਕਰੇਨ ਦੀ ਮੱਦਦ ਕਰਨ ਵਾਲਿਆਂ ’ਤੇ ਕਰਾਂਗੇ ਹਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ …