ਨਾਨਾਵਤੀ ਕਮਿਸ਼ਨ ਨੇ ਤਿੰਨ ਮੰਤਰੀਆਂ ਨੂੰ ਵੀ ਦੱਸਿਆ ਬੇਦੋਸ਼ੇ
ਅਹਿਮਦਾਬਾਦ/ਬਿਊਰੋ ਨਿਊਜ਼
ਗੁਜਰਾਤ ਵਿਚ 2002 ‘ਚ ਗੋਧਰਾ ਕਾਂਡ ਤੋਂ ਬਾਅਦ ਭੜਕੇ ਦੰਗਿਆਂ ‘ਤੇ ਨਾਨਾਵਤੀ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਵਿਧਾਨ ਸਭਾ ਵਿਚ ਪੇਸ਼ ਕਰ ਦਿੱਤੀ ਗਈ। ਗੁਜਰਾਤ ਦੇ ਗ੍ਰਹਿ ਮੰਤਰੀ ਪ੍ਰਦੀਪ ਸਿੰਘ ਜਡੇਜਾ ਨੇ ਇਹ ਰਿਪੋਰਟ ਪੇਸ਼ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਕਮਿਸ਼ਨ ਨੇ ਦੰਗਿਆਂ ਦੇ ਸਮੇਂ ਮੁੱਖ ਮੰਤਰੀ ਰਹੇ ਨਰਿੰਦਰ ਮੋਦੀ ਅਤੇ ਉਸਦੇ ਤਿੰਨ ਸਾਥੀ ਮੰਤਰੀਆਂ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਹ ਸਾਬਤ ਹੁੰਦਾ ਹੈ ਕਿ ਮੋਦੀ ਅਤੇ ਉਸਦੇ ਸਾਥੀ ਮੰਤਰੀਆਂ ‘ਤੇ ਲਗਾਏ ਗਏ ਆਰੋਪ ਝੂਠੇ ਹਨ ਅਤੇ ਇਹ ਕਾਂਗਰਸ ਅਤੇ ਕੁਝ ਹੋਰ ਸੰਗਠਨਾਂ ਦੀ ਚਾਲ ਸੀ। ਧਿਆਨ ਰਹੇ ਕਿ 27 ਫਰਵਰੀ 2002 ਨੂੰ ਗੋਧਰਾ ‘ਚ ਸਾਬਰਮਤੀ ਐਕਸਪ੍ਰੈੱਸ ਦੀ ਬੋਗੀ ‘ਚ 59 ਕਾਰ ਸੇਵਕਾਂ ਨੂੰ ਜਿੰਦਾ ਸਾੜ ਦਿੱਤਾ ਗਿਆ ਸੀ। ਇਸ ਤੋਂ ਬਾਅਦ ਭੜਕੇ ਦੰਗਿਆਂ ਵਿਚ ਇਕ ਹਜ਼ਾਰ ਤੋਂ ਜ਼ਿਆਦਾ ਵਿਅਕਤੀ ਮਾਰੇ ਗਏ ਸਨ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …